ਚੌਕੀਮਾਨ, 25 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆ, ਯੂਥ ਆਗੂ ਇੰਦਰਜੀਤ ਸਿੰਘ ਕਾਕਾ ਪੱਬੀਆਂ ਤੇ ਮਾਸਟਰ ਬਲਜਿੰਦਰ ਸਿੰਘ ਚੌਂਕੀਮਾਨ ਨੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਪ੍ਰਾਪਤ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵਿਚ ਹੋਈ ਜਿੱਤ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਹਲਕੇ ਦੇ ਲੋਕ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਚੱਟਾਨ ਵਾਂਗ ਖੜ੍ਹੇ ਹਨ |