15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ ਵਿਖੇ ਸ਼ਾਹਿਬਜ਼ਾਦਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 26-12-2025
ਹਠੂਰ, 25 ਦਸੰਬਰ (ਜਸਵਿੰਦਰ ਸਿੰਘ ਛਿੰਦਾ)- ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ ਵਿਖੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਆਪਣੇ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਏ | ਪਿ੍ੰ. ਸ੍ਰੀਮਤੀ ਵਿਮਲ ਚੰਡੋਕ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਬੱਚਿਆਂ ਨੇ ਸ੍ਰੀ ਜਪੁਜੀ ਸਾਹਿਬ ਜੀ ਦੇ ਸ਼ਰਧਾ-ਭਾਵਨਾ ਨਾਲ ਪਾਠ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਪਿ੍ੰ: ਸ੍ਰੀਮਤੀ ਵਿਮਲ ਚੰਡੋਕ ਨੇ ਇਸ ਮੌਕੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਹੱਕ-ਸੱਚ ਅਤੇ ਜ਼ਬਰ ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਆਪਣਾ ਸਰਵੰਸ ਹੀ ਸਾਡੇ ਲਈ ਕੁਰਬਾਨ ਕਰ ਦਿੱਤਾ | ਇਸ ਉਪਰੰਤ ਸਮੂਹ ਬੱਚਿਆਂ, ਡਰਾਈਵਰਾਂ ਅਧਿਆਪਕਾਂ ਸਮੂਹ ਸੰਗਤਾਂ ਵਿਚ ਕੜਾਹ ਪ੍ਰਸ਼ਾਦ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜੇਤੂ ਗੀਟਾ ਤੇ ਕਾਂਗਰਸੀ ਆਗੂਆਂ ਦਾ ਪਿੰਡ ਬਰਸਾਲ 'ਚ ਕੀਤਾ ਸਨਮਾਨ ਅਗਲੀ ਖ਼ਬਰ ਬਿਨਾਂ ਨਕਸ਼ਾ ਲਗਾਏ ਨਗਰ ਕੌਂਸਲ ਜਗਰਾਉਂ ਪੁੱਛ ਰਹੀ ਹੈ ਸ਼ਹਿਰ ਵਾਸੀਆਂ ਤੋਂ ਵਾਰਡਬੰਦੀ ਪ੍ਰਤੀ ਇਤਰਾਜ਼
Ad Position 24