15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁਰੂ ਗੋਬਿੰਦ ਸਿੰਘ ਜੀ ਮਾਰਕੀਟ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ 28 ਤੋਂ ਸ਼ੁਰੂ

Ad Position 21
No active advertisement
ਅਜੀਤ ਡੈਸਕ 26-12-2025
ਸਿੱਧਵਾਂ ਬੇਟ, 25 ਦਸੰਬਰ (ਸਲੇਮਪੁਰੀ)-ਸਥਾਨਕ ਕਸਬੇ ਦੀ ਗੁਰੂ ਗੋਬਿੰਦ ਸਿੰਘ ਜੀ ਮਾਰਕੀਟ ਵਿਖੇ ਸਮੂਹ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਪਾਤਿਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਮਾਗਮ 28 ਦਸੰਬਰ ਤੋਂ ਸ਼ੁਰੂ ਹੋ ਰਹੇ ਹਨ | ਪ੍ਰਬੰਧਕਾਂ ਨੇ ਦੱਸਿਆ ਕਿ ਤਿੰਨ ਦਿਨ ਗੁਰਬਾਣੀ ਦਾ ਪ੍ਰਵਾਹ ਚੱਲੇਗਾ ਅਤੇ 30 ਦਸੰਬਰ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਸਜਾਏ ਜਾਣ ਵਾਲੇ ਦੀਵਾਨਾਂ ਵਿਚ ਵੱਖ-ਵੱਖ ਮਹਾਂਪੁਰਸ਼, ਕਥਾਵਾਚਕ, ਕੀਰਤਨੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਸਿੱਖੀ ਦੇ ਵੱਡਮੁੱਲੇ ਇਤਿਹਾਸ 'ਤੇ ਚਾਨਣਾ ਪਾਉਣਗੇ | ਸੰਗਤਾਂ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤੇਗਾ |
Ad Position 22
No active advertisement
ਪਿਛਲੀ ਖ਼ਬਰ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਅੱਜ ਸ੍ਰੀ ਮਾਛੀਵਾੜਾ ਸਾਹਿਬ ਦੇਰ ਰਾਤ ਪੁੱਜੇਗਾ ਅਗਲੀ ਖ਼ਬਰ ਸ਼ਿਵਾਲਿਕ ਸਕੂਲ 'ਚ ਕ੍ਰਿਸਮਸ ਦਾ ਤਿਉਹਾਰ ਮਨਾਇਆ
Ad Position 24