ਸਿੱਧਵਾਂ ਬੇਟ, 25 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਰਾਜਵਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਗਿੱਦੜਵਿੰਡੀ ਦੇ ਬੱਸ ਸਟੈਂਡ ਵਿਖੇ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪ੍ਰੇਮੋਬਾਈ ਪਤਨੀ ਸੁਖਦੇਵ ਸਿੰਘ ਵਾਸੀ ਖੋਲਿਆਂ ਵਾਲਾ ਪੁਲ ਮਲਸੀਹਾਂ ਬਾਜਣ ਹੈਰੋਇਨ ਵੇਚਣ ਦਾ ਧੰਦਾ ਕਰਦੀ ਹੈ ਜੋ ਅੱਜ ਵੀ ਆਪਣੇ ਘਰ ਤੋਂ ਪੈਦਲ ਹੀ ਸਿੱਧਵਾਂ ਬ੍ਰਾਂਚ ਨਹਿਰ ਦੀ ਪਟੜੀ-ਪਟੜੀ ਪਿੰਡ ਮਲਸੀਹਾਂ ਬਾਜਣ ਦੇ ਸ਼ਮਸ਼ਾਨਘਾਟ ਵੱਲ ਨੂੰ ਆ ਰਹੀ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉੇਕਤ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ. 292 ਦਰਜ ਕੀਤਾ ਗਿਆ | ਪੁਲਿਸ ਨੇ ਇਹ ਵੀ ਦੱਸਿਆ ਕਿ ਪ੍ਰੇਮੋਬਾਈ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਦੇ ਤਿੰਨ ਮਾਮਲੇ ਦਰਜ ਹੋਏ ਸਨ |