15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

Ad Position 21
No active advertisement
ਅਜੀਤ ਡੈਸਕ 26-12-2025
ਰਾਏਕੋਟ, 24 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਪੁੱਜਣ ਦੀ ਖੁਸ਼ੀ 'ਚ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਸਬੰਧੀ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਰਹਿਨੁਮਾਈ ਹੇਠ ਤਿਆਰੀਆਂ ਚੱਲ ਰਹੀਆਂ ਹਨ ਅਤੇ ਜੋੜ ਮੇਲੇ ਸਬੰਧੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਪੋਸਟਰ ਜਾਰੀ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਤਰਸੇਮ ਸਿੰਘ ਬਲਿਆਲ ਨੇ ਦੱਸਿਆ ਕਿ ਸਾਲਾਨਾ ਜੋੜ ਮੇਲੇ ਸਬੰਧੀ ਮਿਤੀ 2 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ, 3 ਜਨਵਰੀ ਨੂੰ ਢਾਡੀ ਕਵੀਸ਼ਰ ਦਰਬਾਰ ਅਤੇ 4 ਜਨਵਰੀ 2026 ਨੂੰ ਮਹਾਨ ਕਥਾ-ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ | ਜਿਸ ਦੌਰਾਨ ਮਿਤੀ 31 ਦਸੰਬਰ 2025 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 01 ਜਨਵਰੀ 2026 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਸ੍ਰੀ ਨਿਸ਼ਾਨ ਸਾਹਿਬ ਜੀ ਦਾ ਪੁਸ਼ਾਕਾ ਚੜ੍ਹਾਇਆ ਜਾਵੇਗਾ, ਮਿਤੀ 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ, 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ ਜੋ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਸਮੇਂ ਸਮਾਪਤ ਹੋਵੇਗਾ, ਮਿਤੀ 3 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਢਾਡੀ ਤੇ ਕਵੀਸ਼ਰ ਦਰਬਾਰ ਸਜੇਗਾ, ਮਿਤੀ 4 ਜਨਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਕਥਾ-ਕੀਰਤਨ ਦਰਬਾਰ ਸਜੇਗਾ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਇਲਾਕਾ ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਧਾਰਮਿਕ ਸਮਾਗਮ ਵਿਚ ਹਾਜ਼ਰੀਆਂ ਭਰ ਕੇ ਲਾਹਾ ਪ੍ਰਾਪਤ ਕੀਤਾ ਜਾਵੇ | ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਭਾਈ ਅੰਮਿ੍ਤਪਾਲ ਸਿੰਘ ਪ੍ਰਚਾਰਕ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਡਾ: ਹਰਪਾਲ ਸਿੰਘ ਗਰੇਵਾਲ, ਪਿ੍ੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਗੁਰਜੀਤ ਸਿੰਘ ਗੁੱਜਰਵਾਲ, ਬਾਬਾ ਕੇਵਲ ਸਿੰਘ ਕਾਰਸੇਵਾ ਵਾਲੇ, ਬਾਬਾ ਜੀਵਨ ਸਿੰਘ ਕਾਰ ਸੇਵਾ ਵਾਲੇ, ਸਾਬਕਾ ਕੌਂਸਲਰ ਡਾ: ਹਰਪਾਲ ਸਿੰਘ ਗਰੇਵਾਲ, ਜਥੇਦਾਰ ਕੁਲਵਿੰਦਰ ਸਿੰਘ ਭੱਟੀ, ਕੈਪਟਨ ਰਣਜੀਤ ਸਿੰਘ ਗਰੇਵਾਲ, ਨੰਬਰਦਾਰ ਭੁਪਿੰਦਰ ਸਿੰਘ ਗਰੇਵਾਲ, ਪ੍ਰਧਾਨ ਜਸਵਿੰਦਰ ਸਿੰਘ ਗਰੇਵਾਲ, ਪ੍ਰਧਾਨ ਜਗਦੇਵ ਸਿੰਘ ਗਰੇਵਾਲ, ਕੁਲਦੀਪ ਸਿੰਘ, ਹਰਕੇਸ਼ ਸਿੰਘ ਗਰੇਵਾਲ, ਬਲਜਿੰਦਰ ਸਿੰਘ, ਚਰਨ ਸਿੰਘ ਗਰੇਵਾਲ, ਪਿ੍ੰਸੀਪਲ ਕਰਮਜੀਤ ਸਿੰਘ, ਮੁਖਤਿਆਰ ਸਿੰਘ ਛਾਪਾ, ਅਵਤਾਰ ਸਿੰਘ ਗੁਰਦੁਆਰਾ ਬਾਬਾ ਸ਼੍ਰੀ ਚੰਦ, ਰਜਿੰਦਰ ਸਿੰਘ ਕਾਕਾ ਚਾਹਲ, ਡਾਇਰੈਕਟਰ ਗੁਰਜੀਤ ਸਿੰਘ ਗਿੱਲ, ਡਾ. ਰਵਿੰਦਰ ਸਿੰਘ ਟੂਸਾ, ਬਾਦਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਉਮੀਦਵਾਰਾਂ ਦਾ ਪ੍ਰਦਰਸ਼ਨ ਪ੍ਰਸੰਸਾਜਨਕ-ਬਾਵਾ ਰਾਏਕੋਟ ਅਗਲੀ ਖ਼ਬਰ ਪੁਲਿਸ ਚੌਂਕੀ ਗਿੱਦੜਵਿੰਡੀ ਵਲੋਂ 7 ਗ੍ਰਾਮ ਹੈਰੋਇਨ ਸਮੇਤ ਮਹਿਲਾ ਤਸਕਰ ਪ੍ਰੇਮੋਬਾਈ ਕਾਬੂ
Ad Position 24