15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਉਮੀਦਵਾਰਾਂ ਦਾ ਪ੍ਰਦਰਸ਼ਨ ਪ੍ਰਸੰਸਾਜਨਕ-ਬਾਵਾ ਰਾਏਕੋਟ

Ad Position 21
No active advertisement
ਅਜੀਤ ਡੈਸਕ 26-12-2025
ਰਾਏਕੋਟ, 25 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਵੋਟ ਪ੍ਰਤੀਸ਼ਤ ਵਿਚ ਵਾਧਾ ਹੋਣ ਨਾਲ ਅਕਾਲੀ ਵਰਕਰ ਬਾਗੋ-ਬਾਗ ਨਜ਼ਰ ਆ ਰਹੇ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਾਵਾ ਰਾਏਕੋਟ ਨੇ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਵੋਟਰਾਂ ਨੇ ਅਕਾਲੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਜ਼ਿਲ੍ਹੇ ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਸਮੇਤ ਆਦਿ ਹਲਕਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਕਲੀਨ ਸਵੀਪ ਕਰਦਿਆਂ ਵੱਡੇ ਪੱਧਰ 'ਤੇ ਸੀਟਾਂ ਜਿੱਤੀਆਂ ਹਨ, ਜਦਕਿ ਹੋਰਨਾਂ ਜ਼ਿਲਿ੍ਹਆਂ ਵਿੱਚ ਵੀ ਅਕਾਲੀ ਉਮੀਦਵਾਰਾਂ ਦੀ ਕਾਰਗੁਜ਼ਾਰੀ ਕਾਫ਼ੀ ਪ੍ਰਸੰਸਜਨਕ ਰਹੀ ਹੈ | ਬਾਵਾ ਰਾਏਕੋਟ ਨੇ ਆਖਿਆ ਕਿ ਵਿਧਾਨ ਸਭਾ ਚੋਣਾਂ 2027 ਵਿਚ ਅਕਾਲੀ ਦਲ ਸਰਕਾਰ ਬਣਾਏਗਾ |
Ad Position 22
No active advertisement
ਪਿਛਲੀ ਖ਼ਬਰ ਘਰੇਲੂ ਗੈਸ ਸਿਲੰਡਰ ਨਾ ਮਿਲਣ ਕਾਰਨ ਖ਼ਪਤਕਾਰਾਂ ਦੀਆਂ ਏਜੰਸੀ 'ਚ ਲਾਈਨਾਂ ਲੱਗਣ ਲੱਗੀਆਂ ਅਗਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ
Ad Position 24