14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 26-12-2025
ਰਾਏਕੋਟ, 25 ਦਸੰਬਰ (ਸੁਸ਼ੀਲ)-ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਪੰਜਾਬ ਆਈ ਹਸਪਤਾਲ ਰਾਏਕੋਟ (ਯੂਨਿਟ ਆਫ਼ ਅਗਰਵਾਲ ਆਈ ਹਸਪਤਾਲ) ਦੇ ਸਹਿਯੋਗ ਨਾਲ ਸਥਾਨਕ ਨਿਰੰਕਾਰੀ ਭਵਨ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਇਸ ਸਬੰਧੀ ਰਾਏਕੋਟ ਬ੍ਰਾਂਚ ਦੇ ਸੰਯੋਜਕ ਡਾਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ 108 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕੀਤਾ ਗਿਆ, ਜਿੰਨ੍ਹਾਂ ਵਿਚੋਂ 21 ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਪੰਜਾਬ ਆਈ ਹਸਪਤਾਲ ਵਿਖੇ ਕੀਤੇ ਜਾਣਗੇ | ਇਸ ਮੌਕੇ ਉਨ੍ਹਾਂ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਦੇ ਬਚਨਾਂ ਅਨੁਸਾਰ ਨਿਰੰਕਾਰੀ ਮਿਸ਼ਨ ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਤਿਆਰ ਰਹਿੰਦਾ ਹੈ | ਮਨੁੱਖਤਾ ਦੀ ਸੇਵਾ ਹੀ ਪਰਮਾਤਮਾ ਦੀ ਸੇਵਾ ਹੈ | ਹਰੇਕ ਵਿਅਕਤੀ ਨੂੰ ਦੂਸਰਿਆਂ ਵਾਸਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਚਾਲਕ ਜਗਦੀਸ਼ ਸਿੰਘ, ਸਹਾਇਕ ਜਸਵਿੰਦਰ ਸਿੰਘ, ਚੰਦ ਸਿੰਘ ਸਹਿਬਾਜ਼ਪੁਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਇਸ ਕੈਂਪ ਵਿਚ ਵੱਧ-ਚੜ੍ਹਕੇ ਸੇਵਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਹੱਕੀ ਮੰਗਾਂ ਨੂੰ ਲੈ ਕੇ ਲੀਲਾਂ ਮੇਘ ਸਿੰਘ ਵਿਖੇ ਮੀਟਿੰਗ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਟਿੱਬਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ <br/>
Ad Position 24