14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਹੱਕੀ ਮੰਗਾਂ ਨੂੰ ਲੈ ਕੇ ਲੀਲਾਂ ਮੇਘ ਸਿੰਘ ਵਿਖੇ ਮੀਟਿੰਗ

Ad Position 21
No active advertisement
ਅਜੀਤ ਡੈਸਕ 26-12-2025
ਸਿੱਧਵਾਂ ਬੇਟ, 25 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਇਕ ਜ਼ਰੂਰੀ ਮੀਟਿੰਗ ਲਾਗਲੇ ਪਿੰਡ ਲੀਲਾਂ ਮੇਘ ਸਿੰਘ ਵਿਖੇ ਬਲਾਕ ਪ੍ਰਧਾਨ ਜਗਜੀਤ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ | ਹੋਰ ਜਾਣਕਾਰੀ ਦਿੰਦੇ ਹੋਏ ਬਲਾਕ ਸਕੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਭਾਵੇਂ ਬਿਜਲੀ ਐਕਟ ਬਿੱਲ-2025 ਨੂੰ ਸੰਸਦ ਵਿਚ ਪੇਸ਼ ਨਹੀਂ ਕੀਤਾ, ਪਰ ਸਰਕਾਰ ਕਿਸੇ ਵੀ ਸਮੇਂ ਇਸ ਨੂੰ ਇਕ ਵਿਸ਼ੇਸ ਆਰਡੀਨੈਂਸ ਰਾਹੀਂ ਲਾਗੂ ਕਰ ਸਕਦੀ ਹੈ | ਜੇਕਰ ਸਰਕਾਰ ਅਜਿਹਾ ਕਰਦੀ ਹੈ ਤਾਂ ਅਗਲੇ ਦਿਨ ਹੀ ਲੁਧਿਆਣਾ ਜ਼ਿਲ੍ਹਾ ਦੇ ਸਾਰੇ ਟੋਲ ਪਲਾਜ਼ਾ ਰੋਸ ਵਜੋਂ ਤਿੰਨ ਘੰਟੇ ਲਈ ਫਰੀ ਕਰ ਦਿੱਤੇ ਜਾਣਗੇ | ਉਨ੍ਹਾਂ ਨੂੰ ਪਾਵਰਕਾਮ ਦੀਆਂ ਜ਼ਮੀਨਾਂ ਨੂੰ ਵੇਚਣ ਦੇ ਵਿਰੁੱਧ 16 ਜਨਵਰੀ ਨੂੰ ਲੁਧਿਆਣਾ ਐੱਸ.ਈ. ਦਫ਼ਤਰ ਸਾਹਮਣੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ 'ਚ ਕਿਸਾਨਾਂ ਨੂੰ ਵੱਡੀ ਗਿਣਤੀ 'ਚ ਪੁੱਜਣ ਦੀ ਅਪੀਲ ਕੀਤੀ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਧਰਨੇ ਨੂੰ ਸਫ਼ਲ ਕਰਨਲਈ 29 ਦਸੰਬਰ ਤੋਂ ਝੰਡਾ ਮਾਰਚ, ਰੈਲੀਆਂ ਅਤੇ ਮੀਟਿੰਗਾਂ ਦਾ ਪਿੰਡ ਵਾਰ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਮੌਕੇ ਇਸ ਜਾਇੰਟ ਸਕੱਤਰ ਜਸਵਿੰਦਰ ਸਿੰਘ, ਹਰਜਿੰਦਰ ਸਿੰਘ ਭੁਮਾਲ, ਕਰਮ ਸਿੰਘ, ਜਸਵੀਰ ਸਿੰਘ ਲੀਲਾਂ, ਤੀਰਥ ਸਿੰਘ, ਰਣਧੀਰ ਸਿੰਘ, ਕੇਵਲ ਸਿੰਘ, ਮਨਜਿੰਦਰ ਸਿੰਘ, ਜਗਵਿੰਦਰ ਸਿੰਘ, ਕੁਲਵੰਤ ਸਿੰਘ, ਜਗਨ ਨਾਥ ਅਤੇ ਸੁਖਵਿੰਦਰ ਸਿੰਘ ਤਲਵਾੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਡਕੌਂਦਾ ਦੀ ਅਗਵਾਈ ਹੇਠ ਕਿਸਾਨਾਂ ਦਾ ਵਫ਼ਦ ਐੱਸ.ਡੀ.ਐੱਮ. ਨੂੰ ਮਿਲਿਆ ਅਗਲੀ ਖ਼ਬਰ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
Ad Position 24