ਹਲਵਾਰਾ, 25 ਦਸੰਬਰ (ਮਨਦੀਪ ਸਿੰਘ ਉੱਭੀ)-ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਹੋਈ | ਇਸ ਮੌਕੇ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਐੱਸ.ਐੱਮ.ਸੀ. ਮੈਂਬਰ, ਚੇਅਰਪਰਸਨ ਬਲਜਿੰਦਰ ਕੌਰ ਨੇ ਅਧਿਆਪਕ ਮਿਲਣੀ ਦੌਰਾਨ ਸਿੱਖਿਆ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਦੱਸਿਆ | ਬੀ.ਪੀ.ਈ.ਓ. ਸੁਰਿੰਦਰ ਕੁਮਾਰ, ਮੁੱਖ ਅਧਿਆਪਕ ਬਲਜੀਤ ਸਿੰਘ ਨੇ ਅਧਿਆਪਕ ਮਿਲਣੀ ਦੌਰਾਨ ਕਿਹਾ ਕਿ ਇਸ ਮੈਗਾ ਅਧਿਆਪਕ ਮਿਲਣੀ ਵਿਚ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਆਦਿ ਬਾਰੇ ਦੱਸਿਆ ਜਾਂਦਾ ਹੈ | 3 ਤੋਂ 14 ਸਾਲ ਤੱਕ ਦਾ ਕੋਈ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ, ਇਸ ਲਈ ਵੱਧ ਤੋਂ ਵੱਧ ਵਿਦਿਆਰਥੀ ਸਰਕਾਰੀ ਸਕੂਲ ਵਿਚ ਦਾਖ਼ਲ ਕਰਵਾਓ | ਵਿਦਿਆਰਥੀਆਂ ਅਤੇ ਮਾਪਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਪੈੱਨ ਵੀ ਵੰਡੇ ਗਏ | ਇਸ ਮੌਕੇ ਮੁੱਖ ਅਧਿਆਪਕ ਬਲਜੀਤ ਸਿੰਘ, ਸਾਬਕਾ ਸਰਪੰਚ ਲਖਵੀਰ ਸਿੰਘ, ਸੁਸਾਇਟੀ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ ਵਲੋਂ ਸਭ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਦਰਸ਼ਨਾ ਰਾਣੀ, ਦੀਪਿੰਦਰ ਸਿੰਘ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |