14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਹੰਬੜਾਂ ਦੇ ਸਰਕਾਰੀ ਸਕੂਲ 'ਚ ਅਧਿਆਪਕ-ਮਾਪੇ ਮਿਲਣੀ ਦੌਰਾਨ ਲਗਾਈ ਵਰਕਸ਼ਾਪ

Ad Position 21
No active advertisement
ਅਜੀਤ ਡੈਸਕ 26-12-2025
ਹੰਬੜਾਂ, 25 ਦਸੰਬਰ (ਹਰਵਿੰਦਰ ਸਿੰਘ ਮੱਕੜ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ ਵਿਚ ਅਧਿਆਪਕ-ਮਾਪੇ ਮਿਲਣੀ ਦੌਰਾਨ ਪਿ੍ੰਸੀਪਲ ਮੈਡਮ ਮੋਨਿਕਾ ਰਾਣੀ ਦੀ ਅਗਵਾਈ ਵਿਚ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਸਰਪੰਚ ਚਰਨ ਸਿੰਘ ਗੁਰੂ, ਦਵਿੰਦਰ ਸ਼ਰਮਾ, ਚੇਅਰਪਰਸਨ ਹਰਪਾਲ ਕੌਰ, ਪੰਚ ਖੁਸ਼ਦੀਪ ਸਿੰਘ ਥਿੰਦ, ਪੰਚ ਗੁਰਚਰਨ ਸਿੰਘ ਬਾਠ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਵਰਕਸ਼ਾਪ ਦੌਰਾਨ ਪਿ੍ੰਸੀਪਲ ਮੈਡਮ ਮੋਨਿਕਾ ਰਾਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਕੂਲੀ ਬੱਚਿਆਂ ਨੂੰ ਹੁਨਰਮੰਦ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਵਿਚ ਹੰਬੜਾਂ ਸਮੇਤ 53 ਸਕੂਲਾਂ ਨੂੰ ਚੁਣਿਆ ਗਿਆ ਹੈ | ਇਸ ਦੌਰਾਨ ਮੈਡਮ ਨੇਹਾ ਅਗਰਵਾਲ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਬੱਚਿਆਂ ਦੇ ਮਾਪਿਆਂ ਤੇ ਮੁੱਖ ਮਹਿਮਾਨਾਂ ਨੂੰ ਜਾਣਕਾਰੀ ਦਿੱਤੀ | ਇਸ ਸਮੇਂ ਲੈਕਚਰਾਰ ਜਯਾ ਪਰਵੀਨ, ਭਾਰਤ ਭੂਸ਼ਣ, ਦਵਿੰਦਰ ਸਿੰਘ, ਜਗਜੀਤ ਸਿੰਘ, ਲੈਕਚਰਾਰ ਅਲਬੇਲ ਸਿੰਘ, ਪੰਚ ਅਜੀਤ ਸਿੰਘ ਢਿੱਲੋਂ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਵਿਖੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਮਾਪੇ-ਅਧਿਆਪਕ ਮਿਲਣੀ
Ad Position 24