ਰਾਏਕੋਟ, 25 ਦਸੰਬਰ (ਸੁਸ਼ੀਲ)-ਸਥਾਨਕ ਗੁਰਦੁਆਰਾ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸ਼ਹੀਦ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੂੰ ਸਮਰਪਿਤ 27 ਦਸੰਬਰ ਨੂੰ ਨਗਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਗਦੇਵ ਸਿੰਘ, ਕੁਲਵਿੰਦਰ ਸਿੰਘ ਭੱਟੀ, ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਨਗਰ ਕੀਰਤਨ ਦੇ ਸਬੰਧ 'ਚ ਗੁਰਦੁਆਰਾ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਅਤੇ ਸੁਖਮਨੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਰੋਜ਼ਾਨਾ ਸਵੇਰੇ ਪ੍ਰਭਾਤ ਫੇਰੀ ਸਜਾਈ ਜਾ ਰਹੀ ਹੈ |