15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 27-12-2025
ਭੂੰਦੜੀ, 26 ਦਸੰਬਰ (ਕੁਲਦੀਪ ਸਿੰਘ ਮਾਨ)- ਸਕੂਲ ਮੈਨੇਜਮੈਂਟ ਤੇ ਪਿ੍ੰਸੀਪਲ ਮੈਡਮ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋਂ ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਅਨੰਦ ਸਾਹਿਬ ਦੀਆਂ ਛੇ ਪਾਉੜੀਆਂ ਦੇ ਪਾਠ ਕੀਤੇ ਗਏ | ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਦੇਗ ਵਰਤਾਈ ਗਈ | ਸਮਾਗਮ ਦੌਰਾਨ ਗੁਰਬਾਣੀ ਕੰਠ ਕਰਨਾ, ਪੋਸਟਰ ਮੇਕਿੰਗ, ਲੇਖ ਲਿਖਣ, ਧਾਰਮਿਕ ਗੀਤ, ਸ਼ਬਦ ਤੇ ਕਵਿਤਾ ਗਾਇਨ ਵਰਗੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇੰਨ੍ਹਾਂ ਗਤੀਵਿਧੀਆਂ ਰਾਹੀਂ ਮਾਤਾ ਗੁਜਰੀ ਜੀ ਦੇ ਅਟੱਲ ਵਿਸ਼ਵਾਸ, ਤਿਆਗ ਤੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਨੂੰ ਭਾਵਪੂਰਨ ਢੰਗ ਨਾਲ ਦਰਸਾਇਆ ਗਿਆ | ਵਿਦਿਆਰਥੀਆਂ ਨੇ ਆਪਣੇ ਪ੍ਰਦਰਸ਼ਨਾਂ ਰਾਹੀਂ ਧਰਮ ਦੀ ਰੱਖਿਆ ਲਈ ਕੀਤੀਆਂ ਕੁਰਬਾਨੀਆਂ ਨੂੰ ਜੀਵੰਤ ਰੂਪ ਵਿਚ ਪੇਸ਼ ਕੀਤਾ | ਇਸ ਤੋਂ ਇਲਾਵਾ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਨੂੰ ਵੀ ਇਤਿਹਾਸ ਤੇ ਧਾਰਮਿਕ ਜਾਣਕਾਰੀ ਸਬੰਧੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਏਕਮਜੋਤ ਸਿੰਘ, ਹਰਸ਼ਾਨ ਸਿੰਘ, ਐਸ਼ਮੀਤ ਕੌਰ ਅਤੇ ਵਿਪੁਨਦੀਪ ਕੌਰ ਜੇਤੂ ਰਹੇ | ਪਿ੍ੰਸੀਪਲ ਮੈਡਮ ਜਸਵੰਤ ਕੌਰ ਢੱਟ ਨੇ ਦਸੰਬਰ ਦੇ ਆਖ਼ਰੀ ਹਫ਼ਤੇ ਦੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤੇ ਇਨਾਮ ਭੇਟ ਕੀਤੇ ਗਏ | ਚੇਅਰਮੈਨ ਪ੍ਰਗਟ ਸਿੰਘ ਸੰਘਾ ਤੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਨੇ ਵੀ ਵਿਦਿਆਰਥੀਆਂ ਨੂੰ ਗੁਰੂਆਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੰਗਰ ਲਗਾਉਣ ਲਈ ਰਸਦਾਂ ਦੀ ਸੇਵਾ ਕੀਤੀ ਅਗਲੀ ਖ਼ਬਰ ਪਿੰਡ ਤਲਵੰਡੀ ਰਾਏ ਵਿਖੇ ਬਾਬਾ ਜੀਵਨ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24