ਜਗਰਾਉਂ, 26 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ 'ਚ ਨਤਮਸਤਕ ਹੋਣ ਲਈ ਗੁਰਦੁਆਰਾ ਨਾਨਕਸਰ ਕਲੇਰਾਂ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲੇ, ਹੋਰ ਸੰਤਾਂ-ਮਹਾਂਪੁਰਖਾਂ ਦੇ ਜਥੇ ਨਾਲ ਅੱਜ ਤਖਤ ਸ਼੍ਰੀ ਪਟਨਾ ਸਾਹਿਬ ਲਈ ਰਵਾਨਾ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਜਸਵਿੰਦਰ ਸਿੰਘ ਬਿੰਦੀ ਅਤੇ ਭਾਈ ਗੇਜਾ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਨਾਨਕਸਰ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਏ ਹਨ | ਇਸ ਦੇ ਨਾਲ ਹੀ ਉਹ ਤਖਤ ਸ਼੍ਰੀ ਪਟਨਾ ਸਾਹਿਬ ਵਿਖੇ ਸਾਲਾਨਾ ਸਮਾਗਮਾਂ 'ਚ ਵੀ ਸੰਗਤਾਂ ਨੂੰ ਸੰਬੋਧਨ ਕਰਨਗੇ | ਇਸ ਮੌਕੇ ਸੰਤ ਬਾਬਾ ਜੋਗਾ ਸਿੰਘ ਕਰਨਾਲ, ਸੰਤ ਬਾਬਾ ਸਤਨਾਮ ਸਿੰਘ ਅਨੰਦਪੁਰ ਸਾਹਿਬ ਵਾਲੇ, ਭਾਈ ਬਿੰਦਰ ਸਿੰਘ, ਭਾਈ ਜੱਸਾ ਸਿੰਘ, ਭਾਈ ਅਵਤਾਰ ਸਿੰਘ ਅਤੇ ਗਗਨ ਸਿੰਘ ਸ਼ਾਮਿਲ ਸਨ |