ਚੌਂਕੀਮਾਨ, 26 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪਿੰੰਡ ਬਰਸਾਲ ਵਿਖੇ ਸਰਪੰਚ ਹਰਦੀਪ ਸਿੰਘ ਬਰਸਾਲ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਮੀਟਿੰਗ ਹੋਈ, ਜਿਸ ਵਿਚ ਚੇਅਰਮੈਨ ਮਾਰਕੀਟ ਕਮੇਟੀ ਹਠੂਰ ਕਰਮਜੀਤ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸਰਪੰਚ ਹਰਦੀਪ ਸਿੰਘ ਬਰਸਾਲ ਨੇ ਚੇਅਰਮੈਨ ਕਰਮਜੀਤ ਸਿੰਘ ਦਾ ਪਿੰਡ ਪੁੱਜਣ 'ਤੇ ਰਸਮੀ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਕਿ ਪਿੰਡ ਬਰਸਾਲ ਤੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ | ਇਸ ਮੌਕੇ ਚੇਅਰਮੈਨ ਕਰਮਜੀਤ ਸਿੰਘ ਨੇ ਸਰਪੰਚ ਹਰਦੀਪ ਸਿੰਘ ਬਰਸਾਲ ਦੀ ਸ਼ਲਾਘਾ ਕੀਤੀ | ਇਸ ਮੌਕੇ ਚੇਅਰਮੈਨ ਕਰਮਜੀਤ ਸਿੰਘ ਨੇ ਜਗਰਾਉਂ ਹਲਕੇ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਵਿਚ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਕਿਹਾ ਕਿ ਚੱਲ ਰਹੇ ਕੰਮਾਂ ਨੂੰ ਪੂਰਾ ਕਰਨ ਲਈ ਫੰਡਾਂ ਵਿਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸਰਪੰਚ ਹਰਦੀਪ ਸਿੰਘ ਬਰਸਾਲ ਦੀ ਅਗਵਾਈ ਵਿਚ 'ਆਪ' ਵਲੰਟੀਅਰਾਂ ਵਲੋਂ ਚੇਅਰਮੈਨ ਕਰਮਜੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਰਾਣਾ, ਸਰਪੰਚ ਜਗਤਾਰ ਸਿੰਘ ਰਸੂਲਪੁਰ, ਪ੍ਰਦੀਪ ਸਿੰਘ ਬੋਦਲਵਾਲਾ, ਰਵੀ ਬਰਸਾਲ, ਸਾਬਕਾ ਸਰਪੰਚ ਜਗਮੇਲ ਸਿੰਘ, ਮਾ: ਮਲਕੀਤ ਸਿੰਘ, ਬਲਵੀਰ ਸਿੰਘ, ਸੁਖਦੀਪ ਸਿੰਘ ਫੌਜੀ ਆਦਿ ਹਾਜ਼ਰ ਸਨ |