14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਬਲੌਮਜ਼ ਕਾਨਵੈਂਟ ਸਕੂਲ ਵਿਖੇ ਸ਼ਹਾਦਤਾਂ ਨੂੰ ਸਮਰਪਿਤ ਕਵਿਤਾ ਉਚਾਰਣ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 27-12-2025
ਜਗਰਾਉਂ, 26 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਮਜ਼ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ, ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀਆਂ ਵਿਚਕਾਰ ਕਵਿਤਾ ਉਚਾਰਣ ਮੁਕਾਬਲਾ ਕਰਵਾਇਆ ਗਿਆ | ਸਾਰੇ ਵਿਦਿਆਰਥੀਆਂ ਨੇ ਸ਼ਹਾਦਤ ਨੂੰ ਸਮਰਪਿਤ ਕਵਿਤਾਵਾਂ ਸੁਣਾਈਆਂ, ਜੋ ਕੌਮ ਦੀਆਂ ਕੁਰਬਾਨੀਆਂ ਨੂੰ ਯਾਦ ਵੀ ਕਰਵਾ ਰਹੀਆਂ ਸਨ ਤੇ ਨਿੱਕੇ-ਨਿੱਕੇ ਬੱਚਿਆਂ ਨੂੰ ਇਤਿਹਾਸ ਤੋਂ ਵੀ ਜਾਣੂੰ ਕਰਵਾ ਰਹੀਆਂ ਸਨ | ਇਸ ਗਤੀਵਿਧੀ ਵਿਚ ਬਹੁਤ ਸਾਰੇ ਸਿੱਖ ਬੱਚੇ ਬਾਣੇ ਵਿਚ ਆਏ ਜੋ ਕਿ ਗੁਰੂ ਦੀਆਂ ਲਾਡਲੀਆਂ ਫੌਜਾਂ ਦੀ ਦਿੱਖ ਦੇ ਰਹੇ ਸਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਨਵਨੀਤ ਕੌਰ ਨੇ ਸ਼ਹੀਦੀ ਦਿਹਾੜਿਆਂ ਨੂੰ ਨਤਮਸਤਕ ਹੁੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਕੌਮ ਲਈ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ, ਸਾਨੂੰ ਗੁਰੂ ਸਾਹਿਬਾਨਾਂ ਦੇ ਪਾਏ ਪੂਰਨਿਆਂ ਅਤੇ ਸਿੱਖਿਆਵਾਂ 'ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇੰਨ੍ਹਾਂ ਉਪਰਾਲਿਆਂ ਸਦਕਾ ਅਸੀਂ ਕੋਸ਼ਿਸ ਕਰਦੇ ਹਾਂ ਤਾਂ ਜੋ ਵਿਦਿਆਰਥੀਆਂ ਦੇ ਜੀਵਨ ਵਿਚ ਬਾਣੀ ਅਤੇ ਬਾਣੇ ਦੀ ਅਹਿਮੀਅਤ ਭਰ ਸਕੀਏ | ਇਸ ਮੌਕੇ ਸਕੂਲ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਸ਼ਹਾਦਤਾਂ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਸਕੂਲ 'ਚ ਅਜਿਹੇ ਉਪਰਾਲੇ ਬੱਚਿਆਂ ਨੂੰ ਇਤਿਹਾਸ ਨਾਲ ਜੋੜਨ 'ਚ ਸਹਾਈ ਹੁੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਅਨੁਵਰਤ ਕਮੇਟੀ ਜਗਰਾਉਂ ਵਲੋਂ ਪ੍ਰਤਿਭਾ ਪੁਰਸਕਾਰ ਸਮਾਰੋਹ ਅਗਲੀ ਖ਼ਬਰ ਪਿੰਡ ਬਰਸਾਲ ਵਿਖੇ 'ਆਪ' ਵਲੰਟੀਅਰਾਂ ਨਾਲ ਚੇਅਰਮੈਨ ਕਰਮਜੀਤ ਸਿੰਘ ਨੇ ਕੀਤੀ ਮੀਟਿੰਗ
Ad Position 24