10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪ੍ਰਾਈਵੇਟ ਬੱਸ ਹੇਠਾਂ ਆਉਣ ਕਾਰਨ ਰਾਏਕੋਟ ਦੇ ਨੌਜਵਾਨ ਦੀ ਦਰਦਨਾਕ ਮੌਤ

Ad Position 21
No active advertisement
ਅਜੀਤ ਡੈਸਕ 28-12-2025
ਰਾਏਕੋਟ, 27 ਦਸੰਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਰਾਏਕੋਟ ਸ਼ਹਿਰ ਦੇ ਵਸਨੀਕ ਨੌਜਵਾਨ ਲੜਕੇ ਦੀ ਪ੍ਰਾਈਵੇਟ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਪੰਕਜ ਪਰੂਥੀ (36) ਦੇ ਪਿਤਾ ਗੁਲਸ਼ਨ ਕੁਮਾਰ ਵਾਸੀ ਬਸੰਤ ਐਵੀਨਿਊ ਨੇੜੇ ਬੱਸ ਸਟੈਂਡ ਰਾਏਕੋਟ ਨੇ ਦੱਸਿਆ ਕਿ ਮਿ੍ਤਕ ਪੰਕਜ ਪਰੂਥੀ ਉਸ ਦਾ ਵੱਡਾ ਬੇਟਾ ਸੀ, ਜੋ ਲੁਧਿਆਣਾ ਵਿਖੇ ਕਾਰਾਂ ਖ਼ਰੀਦਣ-ਵੇਚਣ ਦਾ ਕਾਰੋਬਾਰ ਅਤੇ ਫਾਇਨਾਂਸ ਦਾ ਕੰਮ ਕਰਦਾ ਸੀ | ਉਹ ਰੋਜ਼ਾਨਾਂ ਦੀ ਤਰ੍ਹਾਂ ਲੁਧਿਆਣਾ ਵਿਖੇ ਕੰਮ 'ਤੇ ਗਿਆ ਅਤੇ ਰਾਤ 8 ਵਜੇ ਦੇ ਕਰੀਬ ਜਦ ਉਹ ਰਾਏਕੋਟ ਵਾਪਿਸ ਪਰਤਿਆ ਤਾਂ ਬੱਸ ਸਟੈਂਡ ਬਾਹਰ ਬੱਸ ਤੋਂ ਉੱਤਰਨ ਸਮੇਂ ਇਹ ਦੁੱਖਦਾਈ ਹਾਦਸਾ ਵਾਪਰ ਗਿਆ | ਜਿਸ ਕਰਕੇ ਉਹ ਪ੍ਰਾਈਵੇਟ ਕੰਪਨੀ ਦੀ ਬੱਸ ਹੇਠਾਂ ਆ ਗਿਆ, ਜਿਸ ਨੂੰ ਜ਼ਖ਼ਮੀ ਹਾਲਤ ਵਿਚ ਲੁਧਿਆਣਾ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਜਿਸ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ | ਇਸ ਸੰਬੰਧ ਵਿਚ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਏ.ਐੱਸ.ਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੇ ਸਬੰਧ 'ਚ ਮਿ੍ਤਕ ਦੇ ਭਰਾ ਹਨੀ ਪਰੂਥੀ ਦੇ ਬਿਆਨਾਂ ਦੇ ਅਧਾਰ 'ਤੇ ਪ੍ਰਾਈਵੇਟ ਬੱਸ ਦੇ ਡਰਾਈਵਰ ਜਸਵੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਬਿੰਜਲ ਦੇ ਖਿਲਾਫ਼ ਮੁਕੱਦਮਾ ਨੰਬਰ-119, ਧਾਰਾ 281, 106 ਬੀ.ਐੱਨ.ਐੱਸ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਖ਼ਬਰ ਲਿਖੇ ਜਾਣ ਤੱਕ ਮਿ੍ਤਕ ਦਾ ਅੰਤਿਮ ਸੰਸਕਾਰ ਨਹੀਂ ਹੋ ਸਕਿਆ, ਜਦਕਿ ਪੋਸਟਮਾਰਟਮ ਕਰਨ ਉਪਰੰਤ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਸਕੂਲਜ਼ ਗੇਮਾਂ 'ਚ ਅੰਡਰ-14 ਹਾਕੀ ਦੇ ਮੁਕਾਬਲਿਆਂ 'ਚ ਪੰਜਾਬ ਦੀ ਪ੍ਰਤੀਨਿਧਤਾ ਕਰੇਗੀ ਪਿੰਡ ਅਖਾੜਾ ਦੀ ਧੀ ਅਗਲੀ ਖ਼ਬਰ ਪੁਲਿਸ ਥਾਣਾ ਸਿਟੀ ਰਾਏਕੋਟ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24