10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਆਂਡਲੂ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਲੰਗਰਾਂ ਦੇ ਲਈ ਦੁੱਧ ਦੀ ਸੇਵਾ ਭੇਜੀ

Ad Position 21
No active advertisement
ਅਜੀਤ ਡੈਸਕ 28-12-2025
ਰਾਏਕੋਟ, 27 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਲੱਖਾਂ ਦੀ ਤਾਦਾਦ 'ਚ ਸੰਗਤਾਂ ਦੇਸ਼-ਵਿਦੇਸ਼ ਤੋਂ ਸ਼ਾਮਿਲ ਹੋ ਰਹੀਆਂ ਹਨ | ਜਿਸ ਵਾਸਤੇ ਗੁਰੂ ਦੇ ਲੰਗਰਾਂ ਦੇ ਪ੍ਰਬੰਧ ਲਈ ਪਿੰਡ ਆਂਡਲੂ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਲਈ ਦੁੱਧ ਦੀ ਸੇਵਾ ਭੇਜੀ ਗਈ ਹੈ | ਇਸ ਮੌਕੇ ਰਾਜਦੀਪ ਸਿੰਘ ਪੰਧੇਰ ਆਂਡਲੂ ਨੇ ਆਖਿਆ ਕਿ ਦਸਮੇਸ਼ ਪਿਤਾ ਜੀ ਨੇ ਆਪਣਾ ਸਰਬੰਸ ਤੱਕ ਵਾਰ ਕੇ ਦੇਸ਼ ਕੌਮ ਦੀ ਰੱਖਿਆ ਕੀਤੀ ਹੈ, ਇਸ ਲਈ ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਬਣਾਉਣਾ ਚਾਹੀਦਾ ਹੈ | ਇਸ ਮੌਕੇ ਕਰਮਜੀਤ ਸਿੰਘ ਹੈਪੀ, ਸੁਖਚਰਨਜੀਤ ਸਿੰਘ ਰਿੰਕੂ, ਨੰਬਰਦਾਰ ਬਲਦੇਵ ਸਿੰਘ, ਰਵਿੰਦਰ ਸਿੰਘ ਬਿੰਨੀ, ਰਣਧੀਰ ਸਿੰਘ, ਪੰਚ ਕੁਲਦੀਪ ਸਿੰਘ, ਪਵਿੱਤਰ ਸਿੰਘ, ਹਰਕਮਲ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਮੰਡੀ ਮੁੱਲਾਂਪੁਰ 'ਚ ਦੁੱਧ ਦਾ ਲੰਗਰ ਅਗਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਦੇ ਦਫ਼ਤਰ ਸ਼ਹੀਦੀ ਸਭਾ ਨੂੰ ਸਮਰਪਿਤ ਅਕਾਲੀ ਦਲ ਨੇ ਲੰਗਰਾਂ ਦੀ ਸੇਵਾ ਕੀਤੀ
Ad Position 24