11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਜੌਹਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 28-12-2025
ਰਾਏਕੋਟ, 27 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਗੁਰੂਸਰ ਸਾਹਿਬ ਪਿੰਡ ਜੌਹਲਾਂ ਵਿਖੇ ਮਹਾਨ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ ਨੇ ਦੱਸਿਆ ਕਿ ਗੁਰਦੁਆਰਾ ਗੁਰੂਸਰ ਸਾਹਿਬ ਪਿੰਡ ਜੌਹਲਾਂ ਵਿਖੇ ਅੱਜ 28 ਦਸੰਬਰ 2025, ਦਿਨ-ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਮੈਡੀਸੇਫ ਮਲਟੀਸਪੈਸ਼ਲਿਸਟ ਹਸਪਤਾਲ ਮੁੱਲਾਂਪੁਰ ਰੋਡ, ਰਾਏਕੋਟ ਦੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਉਨ੍ਹਾਂ ਨਗਰ ਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਵਿਚ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਸੰਬੰਧੀ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਟਾਹਲੀਆਣਾ ਸਾਹਿਬ ਪੁੱਜਣ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਮਨਰੇਗਾ ਦਾ ਨਾਂਅ ਬਦਲਣ ਨਾਲ ਮਜ਼ਦੂਰਾਂ ਨੂੰ ਕੋਈ ਲਾਭ ਨਹੀਂ, 125 ਦਿਨਾਂ ਦਾ ਐਲਾਨ ਸਿਰਫ਼ ਮਜ਼ਾਕ-ਭੈਣੀ
Ad Position 24