11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਸਾਧ ਸੰਗਤ ਸਾਹਿਬ ਪਿੰਡ ਆਂਡਲੂ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 28-12-2025
ਰਾਏਕੋਟ, 27 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਸਾਧ ਸੰਗਤ ਸਾਹਿਬ ਪਿੰਡ ਆਂਡਲੂ ਵਿਖੇ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਭਾਈ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿ੍ਹਆ ਗਿਆ | ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਔਖੇ ਸਮੇਂ ਵਿਚ ਵੀ ਸਿੱਖ ਧਰਮ ਵਿਚ ਪ੍ਰਪੱਕ ਰਹੇ ਅਤੇ ਦੁਸ਼ਮਣਾਂ ਦੀ ਈਨ ਨਹੀਂ ਮੰਨੀ, ਸਗੋਂ ਧਰਮ ਤੇ ਮਜਲੂਮਾਂ ਦੀ ਰੱਖਿਆ ਖ਼ਾਤਰ ਸ਼ਹੀਦੀਆਂ ਪ੍ਰਾਪਤ ਕਰਕੇ ਰਹਿੰਦੀ ਦੁਨੀਆਂ ਤੱਕ ਅਮਰ ਹੋ ਗਏ | ਇਸ ਲਈ ਸਾਨੂੰ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਸਿਧਾਂਤਾ ਅਨੁਸਾਰ ਜ਼ਿੰਦਗੀ ਜਿਉਣੀ ਚਾਹੀਦੀ ਹੈ ਤਾਂ ਜੋ ਸਾਡਾ ਜੀਵਨ ਸਫ਼ਲਾ ਹੋ ਸਕੇ | ਇਸ ਮੌਕੇ ਪ੍ਰਧਾਨ ਮਲਕੀਤ ਸਿੰਘ, ਚੇਅਰਮੈਨ ਰਾਜਦੀਪ ਸਿੰਘ ਆਂਡਲੂ, ਗ੍ਰੰਥੀ ਜਗਸੀਰ ਸਿੰਘ, ਜਗਤਾਰ ਸਿੰਘ ਜੱਗੂ ਗਰੇਵਾਲ, ਸਿਕੰਦਰ ਸਿੰਘ ਤੂਰ, ਗਿਆਨੀ ਹਰਨੇਕ ਸਿੰਘ, ਰਣਜੀਤ ਸਿੰਘ ਕਾਕਾ, ਭਜਨ ਸਿੰਘ, ਬੀਰ ਸਿੰਘ, ਕਾਰਮੇਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਸ਼ਹੀਦੀ ਸਭਾ ਨੂੰ ਸਮਰਪਿਤ ਧਾਰਮਿਕ ਸਮਾਗਮ ਜਾਰੀ ਅਗਲੀ ਖ਼ਬਰ ਪਿੰਡ ਰੱਤੋਵਾਲ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੁੱਧ ਦੇ ਲੰਗਰ ਲਗਾਉਣ ਲਈ ਜਥਾ ਰਵਾਨਾ
Ad Position 24