11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ 8ਵੇਂ ਦਿਨ ਸ੍ਰੀ ਕਟਾਣਾ ਸਾਹਿਬ ਤੋਂ ਹੋਵੇਗਾ ਰਵਾਨਾ

Ad Position 21
No active advertisement
ਅਜੀਤ ਡੈਸਕ 28-12-2025
ਹਠੂਰ, 27 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਾਸਾਨੀ ਗੌਰਵਮਈ ਗਾਥਾ ਨੂੰ ਸੰਗਤਾਂ ਵਿਚ ਪ੍ਰਚਾਰਨ ਹਿੱਤ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਤੋਂ ਆਰੰਭ ਹੋਇਆ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਪੜਾਅ ਦਰ ਪੜਾਅ ਚਲਦਾ ਅੱਜ ਸੱਤਵੇਂ ਦਿਨ ਗੁਰਦੁਆਰਾ ਚਰਨ ਕੰਵਲ ਸਾਹਿਬ ਸ੍ਰੀ ਮਾਛੀਵਾੜਾ ਸਾਹਿਬ ਤੋਂ ਰਾਤ ਵਿਸ਼ਰਾਮ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਦੀ ਦੇਖ-ਰੇਖ ਹੇਠ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਲਈ ਰਵਾਨਾ ਹੋਇਆ | ਰਵਾਨਗੀ ਮੌਕੇ ਮੈਨੇਜਰ ਭਾਈ ਜਸਵੀਰ ਸਿੰਘ ਮੰਗਲੀ, ਮੁੱਖ ਗ੍ਰੰਥੀ ਭਾਈ ਬਲਦੇਵ ਸਿੰਘ, ਬਾਬਾ ਮੋਹਣ ਸਿੰਘ, ਭਾਈ ਏਕਨਾਮ ਸਿੰਘ ਕਥਾਵਾਚਕ ਨੇ ਪੰਜ ਪਿਆਰਿਆਂ, ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਹ ਪੈਦਲ ਮਾਰਚ ਇੱਥੋਂ ਚੱਲ ਕੇ ਬਜ਼ਾਰ, ਗੁਰਦੁਆਰਾ ਚੁਬਾਰਾ ਸਾਹਿਬ, ਗੁਰਦੁਆਰਾ ਗਨੀ ਖਾਂ ਨਬੀ ਖਾਂ, ਗਰੁਦੁਆਰਾ ਕਿ੍ਪਾਨ ਭੇਟ, ਗੁਰਦੁਆਰਾ ਡੇਰਾ ਸਾਹਿਬ ਉੱਚ ਦਾ ਪੀਰ ਪੜਾਅ, ਢੰਡੇ, ਘੁਲਾਲ, ਬਿਜਲੀਪੁਰ, ਲੱਲ ਕਲਾਂ ਹੁੰਦੇ ਦੇਰ ਰਾਤ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਪੁੱਜੇਗਾ | ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਖਹਿਰਾ, ਭਾਈ ਗੁਰਪ੍ਰੀਤ ਸਿੰਘ ਦੇਹੜਕਾ, ਸੈਕਟਰੀ ਗੁਰਮੀਤ ਸਿੰਘ ਲੱਖਾ, ਅਜੈਬ ਸਿੰਘ ਯੂ.ਪੀ., ਜਥੇਦਾਰ ਪ੍ਰਮਿੰਦਰ ਸਿੰਘ ਮਾਣੂੰਕੇ, ਨਛੱਤਰ ਸਿੰਘ ਭੰਮੀਪੁਰਾ, ਸਤਨਾਮ ਸਿੰਘ ਭੰਮੀਪੁਰਾ, ਇੰਦਰਜੀਤ ਸਿੰਘ, ਸੇਵਕ ਸਿੰਘ, ਹਰਬੰਸ ਸਿੰਘ ਲੱਖਾ, ਬਹਾਦਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਗੋਪੀ ਮੱਲਾ, ਹਰੀ ਸਿੰਘ ਬੁਰਜ਼, ਸਤਨਾਮ ਸਿੰਘ ਬੁਰਜ਼, ਗੁਰਪ੍ਰੀਤ ਸਿੰਘ ਜੱਸੜ, ਮਨਜਿੰਦਰ ਸਿੰਘ ਆਲਮਗੀਰ, ਜਸਵਿੰਦਰ ਸਿੰਘ ਦੇਹੜਕਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਮਾਲ ਵਿਖੇ ਐੱਸ.ਸੀ-ਬੀ.ਸੀ ਭਲਾਈ ਮੰਚ ਅਹੁਦੇਦਾਰਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਸ਼ਹੀਦੀ ਸਭਾ ਨੂੰ ਸਮਰਪਿਤ ਧਾਰਮਿਕ ਸਮਾਗਮ ਜਾਰੀ
Ad Position 24