ਰਾਏਕੋਟ, 27 ਦਸੰਬਰ (ਸੁਸ਼ੀਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਪ੍ਰਧਾਨਗੀ ਹੇਠ ਸਥਾਨਕ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਕੌਰ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ | ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ | ਇਸ ਮੌਕੇ ਸੂਬਾਈ ਆਗੂ ਗੁਲਜੀਤ ਸਿੰਘ ਲਾਡੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਵਿਸੇਸ਼ ਤੌਰ 'ਤੇ ਸਿਕਰਤ ਕੀਤੀ ਮੀਟਿੰਗ ਦੀ ਸ਼ੁਰੂਆਤ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਉਪਰੋਕਤ ਆਗੂਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਕੌਰ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਲਈ ਸੇਵਾ ਭਾਵਨਾ ਨਾਲ ਆਪਣੀ ਜਿੰਮੇਵਾਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ, ਪਰ ਸੂਬਾ ਸਰਕਾਰ ਮੈਡੀਕਲ ਪ੍ਰੈਕਟੀਸ਼ਨਰ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਟਾਲ-ਮਟੋਲ ਦੀ ਨੀਤੀ ਛੱਡ ਕੇ ਮੈਡੀਕਲ ਪ੍ਰੈਕਟੀਸ਼ਨਰ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਮੰਨ ਕੇ ਤਜਰਬੇ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਆਗਿਆ ਦੇਵੇ | ਮੀਟਿੰਗ ਦੌਰਾਨ ਬੱਚਿਆਂ ਦੇ ਮਾਹਿਰ ਡਾਕਟਰ ਸੁਧਾਂਸੂ ਬਾਂਸਲ ਅਤੇ ਮਲਹੋਤਰਾ ਹੱਡੀਆਂ ਦੇ ਹਸਪਤਾਲ ਦੇ ਮਾਹਿਰ ਡਾਕਟਰ ਰਵੀ ਮਲਹੋਤਰਾ ਨੇ ਆਪਣੇ ਹਸਪਤਾਲ ਦੀ ਵਿਸ਼ੇਸ਼ਤਾਈਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਨੇ ਮੀਟਿੰਗ ਵਿਚ ਹਾਜ਼ਰ ਹੋਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਜੌਹਲਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਬਲਾਕ ਸਕੱਤਰ ਇੰਦਰਜੀਤ ਸਿੰਘ, ਨਰਿੰਦਰ ਕੁਮਾਰ ਅਕਾਲਗੜ੍ਹ, ਹਰਪ੍ਰੀਤ ਸਿੰਘ ਮਾਣੂੰਕੇ, ਬਲਾਕ ਕੈਸ਼ੀਅਰ ਪਰਮਿੰਦਰ ਸਿੰਘ, ਮੀਤ ਪ੍ਰਧਾਨ ਹਰਦੀਪ ਕੁਮਾਰ ਕਲਸੀਆਂ, ਗੁਰਦੀਪ ਸਿੰਘ ਜੌਹਲਾਂ, ਚਰਨਜੀਤ ਸਿੰਘ ਕਲਸੀਆਂ, ਹਰਮੇਲ ਸਿੰਘ ਬੁਰਜ ਹਰੀ ਸਿੰਘ, ਜਗਦੀਪ ਸਿੰਘ ਅਖਾੜਾ, ਹਰਪਾਲ ਸਿੰਘ ਲੰਮੇ, ਚਰਨਦਾਸ ਸਿੰਘ ਬੱਸੀਆਂ, ਹਰਮੇਲ ਸਿੰਘ ਆਮਿਰ ਖਾਨ ਰਾਏਕੋਟ, ਬਚਿੱਤਰ ਸਿੰਘ ਛੱਜਾਵਾਲ, ਮਹਿਲਾ ਵਿੰਗ ਦੇ ਹਰਵਿੰਦਰ ਕੌਰ ਝੱਮਟ ਆਦਿ ਹਾਜ਼ਰ ਸਨ |