ਗੁਰੂਸਰ ਸੁਧਾਰ, 27 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਮੇਸ਼ ਜੈਨ ਨੇ ਪਾਰਟੀ ਹਾਈਕਮਾਂਡ ਵਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਹਲਕਾ ਵਿਧਾਇਕ ਰਾਏਕੋਟ ਹਾਕਮ ਸਿੰਘ ਠੇਕੇਦਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰਬਖ਼ਸ਼ ਸਿੰਘ ਧਾਲੀਵਾਲ ਨੂੰ ਸਰਬਸੰਮਤੀ ਨਾਲ ਅੱਜ ਪਿੰਡ ਸੁਧਾਰ (ਪੱਤੀ ਧਾਲੀਵਾਲ) ਦਾ ਸਕੱਤਰ ਨਿਯੁਕਤ ਕੀਤਾ | ਗੱਲਬਾਤ ਕਰਦਿਆਂ ਰਮੇਸ਼ ਜੈਨ ਨੇ ਕਿਹਾ ਕਿ ਨਵ-ਨਿਯੁਕਤ ਸਕੱਤਰ ਗੁਰਬਖ਼ਸ਼ ਸਿੰਘ ਜਿਥੇ ਪਿੰਡ ਸੁਧਾਰ (ਪੱਤੀ ਧਾਲੀਵਾਲ) ਵਿਖੇ ਪਾਰਟੀ ਨੂੰ ਬੂਥ ਪੱਧਰ, ਪਿੰਡ ਪੱਧਰ ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ ਉੱਥੇ ਉਹ ਪਿੰਡ ਵਾਸੀਆਂ ਦਰਮਿਆਨ ਵਿਚਰਦਿਆਂ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਵਿਚ ਭਰੋਸਾ, ਵਿਰੋਧ, ਪਿੰਡ ਵਾਸੀਆਂ ਦੀ ਮੰਗਾਂ, ਸਮੱਸਿਆਵਾਂ ਤੇ ਹੋਰਨਾਂ ਕਮੀਆਂ-ਪੇਸ਼ੀਆਂ ਤੋਂ ਸਮੇਂ ਸਮੇਂ 'ਤੇ ਜਾਣੂੰ ਕਰਵਾਉਂਦੇ ਰਹਿਣਗੇ | ਸਕੱਤਰ ਗੁਰਬਖ਼ਸ਼ ਸਿੰਘ ਧਾਲੀਵਾਲ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਪ੍ਰਧਾਨ ਰਮੇਸ਼ ਜੈਨ ਤੇ ਹੋਰਨਾਂ ਵਲੋਂ ਇਸ ਮੌਕੇ ਗੁਰਬਖ਼ਸ਼ ਸਿੰਘ ਧਾਲੀਵਾਲ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਰਪੰਚ ਹਰਮੇਲ ਸਿੰਘ ਧਾਲੀਵਾਲ, ਬਲਾਕ ਸੰਮਤੀ ਮੈਂਬਰ ਡਾ:ਬਲਵਿੰਦਰ ਸਿੰਘ, ਰਜਿੰਦਰ ਸਿੰਘ ਧਾਲੀਵਾਲ, ਪੰਚ ਕੁਲਦੀਪ ਸਿੰਘ, ਸਾਬਕਾ ਸਰਪੰਚ ਭਗਵੰਤ ਸਿੰਘ ਧਾਲੀਵਾਲ, ਗੁਰਚਰਨ ਸਿੰਘ ਚਰਨ, ਮਨਦੀਪ ਸਿੰਘ, ਅਮਰ ਸਿੰਘ, ਜਸਵਿੰਦਰ ਸਿੰਘ ਬਿੰਦਰ, ਤਰਲੋਚਨ ਸਿੰਘ, ਬਲਵਿੰਦਰ ਸਿੰਘ ਰਾਜ, ਕੁਲਦੀਪ ਸਿੰਘ, ਕਰਮਜੀਤ ਸਿੰਘ, ਸੁਖਦੇਵ ਸਿੰਘ, ਨਾਰੰਗ ਸਿੰਘ, ਜਸਵੀਰ ਸਿੰਘ, ਕਾਕਾ ਧਾਲੀਵਾਲ ਆਦਿ ਸਮੇਤ ਹੋਰ ਹਾਜ਼ਰ ਸਨ |