11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹਾਦਤਾਂ ਨੂੰ ਸਮਰਪਿਤ ਭਾਈ ਮੁਖਤਿਆਰ ਸਿੰਘ ਫਾਜ਼ਿਲਕਾ ਨੇ ਇਕੋ ਚੌਂਕੜੇ 'ਚ ਨਾਨਕਸਰ ਵਿਖੇ ਕੀਤਾ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ

Ad Position 21
No active advertisement
ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸ਼ਹਾਦਤਾਂ ਨੂੰ ਸਮਰਪਿਤ ਇਕੋ ਚੌਂਕੜੇ 'ਚ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਕਰਨ ਵਾਲੇ ਭਾਈ ਮੁਖਤਿਆਰ ਸਿੰਘ ਫਾਜ਼ਿਲਕਾ ਦਾ ਸਨਮਾਨ ਕਰਦੇ ਹੋਏ ਬਾਬਾ ਹਰਬੰਸ ਸਿੰਘ ਨਾਨਕਸਰ ਤੇ ਸੰਗਤਾਂ | ਤਸਵੀਰ: ਭੁਪਿੰਦਰ ਸਿੰਘ ਮੁਰਲੀ <br/> 28-12-2025
ਜਗਰਾਉਂ, 27 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸ਼ਬਦ ਗੁਰੂ ਪ੍ਰਤੀ ਸ਼ਰਧਾ, ਸਤਿਕਾਰ ਤੇ ਸਮਰਪਣ ਭਾਵਨਾ ਜੀਵ ਨੂੰ ਧੁਰ ਅੰਦਰ ਤੱਕ ਮਜ਼ਬੂਤ ਬਣਾ ਦਿੰਦੀ ਹੈ | ਇਸ ਤਰ੍ਹਾਂ ਹੀ ਗੁਰੂ ਸਾਹਿਬ ਪ੍ਰਤੀ ਸਮਰਪਿਤ ਭਾਵਨਾ ਰੱਖਣ ਵਾਲੇ ਭਾਈ ਮੁਖਤਿਆਰ ਸਿੰਘ ਫਾਜ਼ਿਲਕਾ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ, ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਤੇ ਸ਼ਹੀਦ ਸਿੰਘਾਂ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕਰਨ ਲਈ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਇਕੋ ਚੌਂਕੜੇ 'ਚ ਲਗਭਗ 48 ਘੰਟਿਆਂ 'ਚ ਨਿਰਵਿਘਨ ਸੰਪੂਰਨ ਕੀਤੇ | ਇਸ ਮੌਕੇ ਭਾਈ ਮੁਖਤਿਆਰ ਸਿੰਘ ਫਾਜ਼ਿਲਕਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ, ਜਿੰਨ੍ਹਾਂ ਦੀ ਆਰੰਭਤਾ ਦੀ ਅਰਦਾਸ ਬਾਬਾ ਹਰਬੰਸ ਸਿੰਘ ਨਾਨਕਸਰ ਨੇ ਕੀਤੀ | ਭਾਈ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਹ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਪਹਿਲੀ ਵਾਰ ਆਏ ਸਨ ਤੇ ਉਨ੍ਹਾਂ ਦੇ ਮਨ 'ਚ ਭਾਵਨਾ ਪੈਦਾ ਹੋਈ ਹੈ ਕਿ ਇਕੋ ਚੌਂਕੜੇ ਨਾਲ ਸ੍ਰੀ ਅਖੰਡ ਪਾਠ ਸਾਹਿਬ ਕੀਤੇ ਜਾਣ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਸਦਕਾ ਸ੍ਰੀ ਅਖੰਡ ਪਾਠ ਸਾਹਿਬ ਸ਼ਰਧਾ ਅਤੇ ਮਰਿਯਾਦਾ ਅਨੁਸਾਰ ਸੰਪੂਰਨ ਨੇਪਰੇ ਚੜੇ੍ਹ | ਇਸ ਮੌਕੇ ਭਾਈ ਮੁਖਤਿਆਰ ਸਿੰਘ ਫਾਜ਼ਿਲਕਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਹੋਵੇ ਅਤੇ ਸਿੱਖ ਦੀ ਭਾਵਨਾ ਹੋਵੇ ਤਾਂ ਹਰ ਕਾਰਜ ਸੰਭਵ ਹੈ | ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਦੇ ਹਨ ਕਿ ਪ੍ਰਮਾਤਮਾ ਨੇ ਉਨ੍ਹਾਂ ਤੋਂ ਆਪ ਸੇਵਾ ਕਰਵਾਈ ਹੈ | ਉਨ੍ਹਾਂ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਬਾਬਾ ਹਰਬੰਸ ਸਿੰਘ ਨਾਨਕਸਰ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਦੇ ਦਿ੍ੜ ਨਿਸ਼ਚੇ ਨਾਲ ਅਰਦਾਸ ਕਰਨ ਉਪਰੰਤ ਸ੍ਰੀ ਅਖੰਡ ਪਾਠ ਸ਼ੁਰੂ ਕਰਵਾਏ | ਪਾਠ ਦੇ ਭੋਗ ਉਪਰੰਤ ਬਾਬਾ ਹਰਬੰਸ ਸਿੰਘ ਨਾਨਕਸਰ ਅਤੇ ਸੰਗਤਾਂ ਵਲੋਂ ਮੁਖਤਿਆਰ ਸਿੰਘ ਫਾਜਿਲਕਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਚ.ਓ. ਕਸ਼ਮੀਰ ਸਿੰਘ ਨੇ ਸੰਭਾਲਿਆ ਅਹੁਦਾ <br/> ਅਗਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਭਾਜਪਾ ਆਗੂਆਂ ਨੇ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾਇਆ
Ad Position 24