ਹੰਬੜਾਂ, 28 ਦਸੰਬਰ (ਮੇਜਰ ਹੰਬੜਾਂ)-ਪਿੰਡ ਵਲੀਪੁਰ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੀ ਲੋਕਲ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਭਾਈ ਫਤਹਿ ਸਿੰਘ ਖ਼ਾਲਸਾ ਜੀ ਦੇ ਰਾਗੀ ਜੱਥੇ ਵਲੋਂ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਭਰੇ ਇਤਿਹਾਸ ਨਾਲ ਜੋੜਿਆ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ ਦੇ ਧਾਰਨੀ ਕਿਉਂਕਿ ਸਾਡੇ ਗੁਰੂ ਸਾਹਿਬਾਨਾਂ ਨੇ ਦਸਤਾਰ ਬਚਾਉਣ ਖਾਤਰ ਕੁਰਬਾਨੀਆਂ ਦਿੱਤੀਆਂ ਤੇ ਅੱਜ ਅਸੀਂ ਕਿਤੇ ਨਾ ਕਿਤੇ ਸਿੱਖੀ ਇਤਿਹਾਸ ਨੂੰ ਭੁੱਲਦੇ ਜਾ ਰਹੇ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਕੁਲਦੀਪ ਸਿੰਘ ਧਾਲੀਵਾਲ ਯੂ.ਐੱਸ.ਏ, ਹਰਜਿੰਦਰ ਸਿੰਘ ਖਹਿਰਾ, ਪਰਮਿੰਦਰ ਸਿੰਘ ਚਾਵਲਾ, ਦਵਿੰਦਰ ਸਿੰਘ ਗਿੱਲ, ਤੀਰਥ ਸਿੰਘ ਧਾਲੀਵਾਲ, ਬਲਦੇਵ ਸਿੰਘ ਖਹਿਰਾ, ਭਗਵੰਤ ਸਿੰਘ ਹਾਂਸ ਨੇ ਕੀਰਤਨੀ ਜੱਥੇ ਨੂੰ ਸਿਰੋਪਾਓ ਭੇਟ ਕੀਤੇ ਤੇ ਕਿਹਾ ਕਿ ਸੰਗਤਾਂ ਬੱਚਿਆਂ ਨੂੰ ਸਿੱਖੀ ਸਰੂਪ ਦੇ ਧਾਰਨੀ ਜ਼ਰੂਰ ਬਣਾਉਣ ਇਹੋ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਇਸ ਮੌਕੇ ਸਾਹਿਬਜ਼ਾਦਿਆਂ ਦੀ ਯਾਦ 'ਚ ਸੰਗਤਾਂ ਲਈ ਅਤੁੱਟ ਗੁਰੂ ਕੇ ਲੰਗਰ ਵਰਤਾਏ ਗਏ ਤੇ ਗੁਰੂ ਘਰ 'ਚ ਹੋਰ ਸੰਗਤਾਂ ਨੇ ਹਾਜ਼ਰੀ ਭਰੀ |