25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਅੱਜ ਆਲਮਗੀਰ ਸਾਹਿਬ ਲਈ ਹੋਵੇਗਾ ਰਵਾਨਾ

Ad Position 21
No active advertisement
ਅਜੀਤ ਡੈਸਕ 29-12-2025
ਹਠੂਰ, 28 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਤੋਂ ਅਰੰਭ ਹੋਇਆ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਅੱਜ ਅੱਠਵੇਂ ਦਿਨ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ, ਸਾਹਨੇਵਾਲ ਲਈ ਸ੍ਰੀ ਗੁਰੂ ਗ੍ਰੰਥ ਸਾਂਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਦੀ ਦੇਖ-ਰੇਖ ਹੇਠ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਲਈ ਜੈਕਾਰਿਆਂ ਦੀ ਗੂੰਜ਼ 'ਚ ਰਵਾਨਾ ਹੋਇਆ | ਰਵਾਨਗੀ ਮੌਕੇ ਮੈਨੇਜ਼ਰ ਭਾਈ ਲਖਵੀਰ ਸਿੰਘ, ਮੁੱਖ ਗ੍ਰੰਥੀ ਭਾਈ ਕਿੰਗੀ ਸਿੰਘ, ਬਾਬਾ ਲਖਵੀਰ ਸਿੰਘ ਕਾਰ ਸੇਵਾ, ਭਾਈ ਗੁਰਜੰਟ ਸਿੰਘ, ਭਾਈ ਮੋਹ ਸਿੰਘ, ਭਾਈ ਕਰਨਵੀਰ ਸਿੰਘ ਨੇ ਪੰਜ ਪਿਆਰਿਆਂ, ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਨੇ ਦੱਸਿਆ ਕਿ ਇਹ ਪੈਦਲ ਮਾਰਚ ਇੱਥੋਂ ਚੱਲਕੇ ਰਾਮਪੁਰ, ਕਨੇਚ, ਗੁਰਦੁਆਰਾ ਪਿੱਪਲ ਸਾਹਿਬ, ਪਿੰਡ ਸਾਹਨੇਵਾਲ, ਗੁਰਦੁਆਰਾ ਘੇਰਾ ਸਾਹਿਬ ਹੁੰਦੇ ਦੇਰ ਰਾਤ ਗੁਰਦੁਆਰਾ ਰੇਰੂ ਸਾਹਿਬ ਨੰਦਰਪੁਰ ਸਾਹਨੇਵਾਲ ਵਿਖੇ ਪੁੱਜ ਕੇ ਰਾਤ ਵਿਸ਼ਰਾਮ ਕਰੇਗਾ ਅਤੇ ਭਲਕੇ 29 ਦਸੰਬਰ ਨੂੰ ਉੱਥੋਂ ਸ੍ਰੀ ਆਲਮਗੀਰ ਸਾਹਿਬ ਲਈ ਰਵਾਨਾ ਹੋਵੇਗਾ | ਰਾਗੀ ਭਾਈ ਰਜਿੰਦਰ ਸਿੰਘ ਰਸੂਲਪੁਰ ਵਾਲਿਆਂ ਦੇ ਜੱਥੇ ਵਲੋਂ ਸੰਗਤਾਂ ਨੂੰ ਗੁਰੂ ਜੀ ਅਤੇ ਸਿੰਘ ਸੂਰਮਿਆਂ ਦੀਆਂ ਕੁਰਬਾਨੀਆਂ ਭਰੀ ਵੈਰਾਗਮਈ ਪ੍ਰਸੰਗ ਸੁਣਾ ਕੇ ਨਿਹਾਲ ਕਰਦੇ ਆ ਰਹੇ ਹਨ ਅਤੇ ਨ | ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਖਹਿਰਾ, ਭਾਈ ਗੁਰਪ੍ਰੀਤ ਸਿੰਘ ਦੇਹੜਕਾ, ਸੈਕਟਰੀ ਗੁਰਮੀਤ ਸਿੰਘ ਲੱਖਾ, ਅਜੈਬ ਸਿੰਘ ਯੂ.ਪੀ., ਦਨੇਸ਼ ਕੁਮਾਰ, ਜਥੇਦਾਰ ਪ੍ਰਮਿੰਦਰ ਸਿੰਘ ਮਾਣੂੰਕੇ, ਨਛੱਤਰ ਸਿੰਘ ਭੰਮੀਪੁਰਾ, ਸਤਨਾਮ ਸਿੰਘ ਭੰਮੀਪੁਰਾ, ਯਾਦਵਿੰਦਰ ਸਿੰਘ ਸਾਹਨੇਵਾਲ, ਇੰਦਰਜੀਤ ਸਿੰਘ, ਸੇਵਕ ਸਿੰਘ, ਹਰਬੰਸ ਸਿੰਘ ਲੱਖਾ, ਬਹਾਦਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਗੋਪੀ, ਹਰੀ ਸਿੰਘ ਬੁਰਜ਼, ਸਤਨਾਮ ਸਿੰਘ ਬੁਰਜ਼, ਗੁਰਪ੍ਰੀਤ ਸਿੰਘ ਜੱਸੜ, ਮਨਜਿੰਦਰ ਸਿੰਘ ਆਲਮਗੀਰ, ਜਸਵਿੰਦਰ ਸਿੰਘ ਦੇਹੜਕਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੂੰਮ ਕਲਾਂ ਪੁਲਿਸ ਵਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ ਅਗਲੀ ਖ਼ਬਰ ਤਾਰ ਸਪਾਰਕਿੰਗ ਹੋਣ ਕਰਕੇ ਚਲਦੀ ਕਾਰ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
Ad Position 24