25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਦੋਰਾਹਾ ਤੋਂ ਰਾਮਪੁਰ ਨੂੰ ਜਾਣ ਵਾਲੀ ਨਵੀਂ ਸੜਕ ਪੁੱਟਣ 'ਤੇ ਗੁੱਸੇ ਵਿਚ ਆਏ ਵਿਧਾਇਕ ਗਿਆਸਪੁਰਾ

Ad Position 21
No active advertisement
ਅਜੀਤ ਡੈਸਕ 29-12-2025
ਦੋਰਾਹਾ, 28 ਦਸੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਤੋਂ ਰਾਮਪੁਰ ਪਿੰਡ ਤੱਕ ਜਾਣ ਵਾਲੀ ਸੜਕ, ਜੋ ਕਿ ਕੁੱਝ ਸਮਾਂ ਪਹਿਲਾਂ ਨਵੀਂ ਬਣਾਈ ਗਈ ਸੀ, ਅੱਜ ਇੱਕ ਕੰਪਨੀ ਵਲੋਂ ਤਾਰਾਂ ਵਿਛਾਉਣ ਲਈ ਪੁੱਟਿਆ ਜਾ ਰਿਹਾ ਸੀ | ਇੱਕ ਰਾਹਗੀਰ ਨੇ ਇਸਦੀ ਜਾਣਕਾਰੀ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਦਿੱਤੀ, ਜੋ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਚੱਲ ਰਹੇ ਕੰਮ ਨੂੰ ਰੋਕ ਦਿੱਤਾ | ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾਇਆ ਅਤੇ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ | ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਲੋਕ ਇਸ ਸੜਕ ਦੇ ਨਿਰਮਾਣ ਦੀ ਮੰਗ ਕਰ ਰਹੇ ਸਨ, ਜੋ ਕਿ ਹਾਲ ਹੀ ਵਿੱਚ ਬਣਾਈ ਗਈ ਸੀ | ਪਰ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਕੰਪਨੀ ਨੇ ਜੇਸੀਬੀ ਨਾਲ ਸੜਕ ਪੁੱਟਣੀ ਸ਼ੁਰੂ ਕਰ ਦਿੱਤੀ ਹੈ | ਜਦੋਂ ਕੰਪਨੀ ਦੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਜਾਜ਼ਤ ਹੈ | ਵਿਧਾਇਕ ਗਿਆਸਪੁਰਾ ਮੌਕੇ 'ਤੇ ਕੰਮ ਦਾ ਨਿਰੀਖਣ ਕੀਤਾ ਅਤੇ ਜਦੋਂ ਉਨ੍ਹਾਂ ਰੋਕਿਆ ਤਾਂ ਕੰਪਨੀ ਦੇ ਕਰਮਚਾਰੀ ਮੌਕੇ ਤੋਂ ਭੱਜ ਗਏ | ਵਿਧਾਇਕ ਨੇ ਕਿਹਾ ਕਿ ਨਵੀਂ ਬਣੀ ਸੜਕ ਨੂੰ ਪੁੱਟਣ ਲਈ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ | ਜਦੋਂ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਨਿਰਪਾਲ ਸਿੰਘ ਨਾਲ ਮੌਕੇ 'ਤੇ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਕਿਹਾ ਕਿ ਇਹ ਕੰਪਨੀ ਦੀ ਗ਼ਲਤੀ ਸੀ ਕਿਉਂਕਿ ਵਿਭਾਗ ਨੇ ਸੜਕ ਬਣਾਉਣ ਤੋਂ ਪਹਿਲਾਂ ਤਾਰਾਂ ਵਿਛਾਉਣ ਦੀ ਇਜਾਜ਼ਤ ਦੇ ਦਿੱਤੀ ਸੀ, ਪਰ ਕੰਪਨੀ ਨਵੀਂ ਸੜਕ ਨੂੰ ਪੁੱਟਣ ਤੋਂ ਬਾਅਦ ਤਾਰਾਂ ਵਿਛਾ ਰਹੀ ਹੈ | ਉਨ੍ਹਾਂ ਕਿਹਾ ਕਿ ਵਿਭਾਗ ਮਾਮਲੇ ਦੀ ਜਾਂਚ ਕਰੇਗਾ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਕਰੇਗਾ | ਇਸ ਸਮੇਂ ਦੋਰਾਹਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋ ਤੇ ਹੋਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜੋਗੀਮਾਜਰਾ ਵਿਖੇ ਕਾਂਗਰਸ ਪਾਰਟੀ ਨੇ 141ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਕੂੰਮ ਕਲਾਂ ਪੁਲਿਸ ਵਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ
Ad Position 24