26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਿੰਡ ਸਵੱਦੀ ਕਲਾਂ ਵਿਖੇ ਚਾਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 29-12-2025
ਚੌਕੀਮਾਨ, 28 ਦਸੰਬਰ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਗੁਰੂ ਰਵਿਦਾਸ ਜੀ (ਨਗਰ ਸੁਧਾਰ ਸਭਾ ਚੜ੍ਹਦੀ ਪਾਸਾ) ਪਿੰਡ ਸਵੱਦੀ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਮੁੱਚੀ ਸੰਗਤ ਵਲੋਂ ਗੁਰੂ ਸਹਿਬਾਨਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਗਿਆਨੀ ਜਗਰੂਪ ਸਿੰਘ ਦੇ ਕੀਰਤਨੀ ਜੱਥੇ ਨੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੇ ਜੀਵਨ ਤੇ ਉਨ੍ਹਾਂ ਵਲੋਂ ਦਿੱਤੀ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਕਥਾ-ਕੀਰਤਨ ਰਾਹੀਂ ਜਾਣੂੰ ਕਰਵਾਇਆ | ਇਸ ਮੌਕੇ ਪ੍ਰਧਾਨ ਕੇਸਰ ਸਿੰਘ, ਗੁਰਸੇਵਕ ਸਿੰਘ ਸਵੱਦੀ ਤੇ ਕੁਲਦੀਪ ਸਿੰਘ ਸਵੱਦੀ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਜਗਰੂਪ ਸਿੰਘ ਸਮੇਤ ਸੇਵਾ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੁੱਧ ਦੇ ਲੰਗਰ ਸਮੇਤ ਗੁਰੂ ਕਾ ਲੰਗਰ ਸੰਗਤਾਂ ਵੀ ਲਗਾਇਆ ਗਿਆ | ਇਸ ਮੌਕੇ ਅਜੈਬ ਸਿੰਘ, ਸੁਦਾਗਰ ਸਿੰਘ, ਆਤਮਾ ਸਿੰਘ, ਰਛਪਾਲ ਸਿੰਘ, ਪਟਵਾਰੀ ਪਰਮਜੀਤ ਸਿੰਘ, ਸਤਨਾਮ ਸਿੰਘ ਸੱਤੂ, ਕੇਵਲ ਸਿੰਘ, ਬਲਵੀਰ ਸਿੰਘ, ਗੁਰਦੀਪ ਸਿੰਘ, ਉਜਾਗਰ ਸਿੰਘ, ਗੁਰਜੀਤ ਸਿੰਘ, ਗੁਰਦੀਪ ਸਿੰਘ ਨੀਟਾ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਆਦਿ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਸੂਲਪੁਰ ਵਿਖੇ ਪ੍ਰਭਾਤਫੇਰੀਆਂ ਸਜਾਈਆਂ, ਨਗਰ ਕੀਰਤਨ 1 ਨੂੰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਰਾਏਕੋਟ 'ਚ ਮੁੜ ਬੋਲਣ ਲੱਗੀ ਤੂਤੀ
Ad Position 24