ਹਠੂਰ, 28 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਰਸੂਲਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਤਫੇਰਆਂ ਸਜਾਈਆਂ ਗਈਆਂ | ਜੋ ਸਮੁੱਚੇ ਨਗਰ ਦੀ ਪਰਿਕਰਮਾ ਕਰਦੀਆਂ ਸਮਾਪਤ ਹੋਈਆਂ | ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਅਕਾਲ ਪੁਰਖ ਦੀ ਉਸਤਤ ਕੀਤੀ | ਇਸ ਸਬੰਧੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਹਰ ਸਾਲ ਸੰਗਤਾਂ ਵਲੋਂ ਪ੍ਰਭਾਤਫੇਰੀਆਂ ਸਜਾਈਆਂ ਜਾਂਦੀਆਂ ਹਨ ਅਤੇ 01 ਜਨਵਰੀ 2026 ਨੂੰ ਨਵੇਂ ਸਾਲ ਮੌਕੇ ਅਵਤਾਰ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਹੇਠ ਵੱਡਾ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ | ਜਿਸ ਵਿਚ ਪੰਥ ਦੇ ਪ੍ਰਸਿੱਧ ਢਾਡੀ, ਕਵੀਸ਼ਰ, ਰਾਗੀ ਵਿਦਵਾਨ ਹਾਜ਼ਰੀਆਂ ਭਰਨਗੇ |