26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦਾ ਨਾਨਕਸਰ ਪਹੁੰਚਣ 'ਤੇ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 29-12-2025
ਜਗਰਾਉਂ, 28 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ ਕੈਨੇਡਾ ਫੇਰੀ ਉਪਰੰਤ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪਹੁੰਚੇ | ਇਥੇ ਉਨ੍ਹਾਂ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸੰਤ ਨਾਨਕਸਰ ਵਾਲੇ ਇਕ ਮਹੀਨਾ ਕੈਨੇਡਾ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਪ੍ਰਚਾਰ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਵਾਕਫ਼ ਕਰਵਾਇਆ | ਇਸ ਮੌਕੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਵੱਸਦੇ ਪੰਜਾਬੀਆਂ ਦਾ ਦਿਲ ਪੰਜਾਬ ਲਈ ਹੀ ਹਮੇਸ਼ਾਂ ਧੜਕਦਾ ਰਹਿੱਦਾ ਹੈ | ਉਨ੍ਹਾਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੀ ਮਹੱਤਤਾ ਨੂੰ ਸਮਝਣ ਅਤੇ ਆਪਣੇ ਜੀਵਨ 'ਤੇ ਲਾਗੂ ਕਰਨ ਲਈ ਵੀ ਆਖਿਆ | ਇਸ ਮੌਕੇ ਜਰਨੈਲ ਸਿੰਘ ਜੋਧਾਂ, ਰਣਜੀਤ ਸਿੰਘ, ਅਵਤਾਰ ਸਿੰਘ ਬਿੱਟਾ, ਗੋਰਵ ਕਪੂਰ ਨਕੋਦਰ, ਰਵੀ ਕਪੂਰ ਨਕੋਦਰ, ਦੇਵ ਦੱਤ ਕਪੂਰ ਨਕੋਦਰ, ਕੁਲਵੰਤ ਸਿੰਘ, ਹਰਮਨ ਸਿੰਘ ਧਾਲੀਵਾਲ ਕੈਨੇਡਾ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ ਕੈਲਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਨਗਰ ਨਿਵਾਸੀਆਂ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਦੇਹੜਕਾ 'ਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24