ਚੌਂਕੀਮਾਨ, 28 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਨ ਉਪਰੰਤ ਪਿੰਡ ਸਿੱਧਵਾਂ ਕਲਾਂ ਵਿਖੇ 'ਜੀ ਰਾਮ ਜੀ' ਬਿੱਲ ਖ਼ਿਲਾਫ਼ ਮੋਦੀ ਹਕੂਮਤ ਦਾ ਪੁਤਲਾ ਫੂਕ ਕੇ ਸਖ਼ਤ ਵਿਰੋਧ ਕਰਦਿਆਂ ਮੰਗ ਕੀਤੀ ਕਿ ਮਨਰੇਗਾ ਐਕਟ ਨੂੰ ਖ਼ਤਮ ਕਰਨ ਦਾ ਫ਼ੈਸਲਾ ਰੱਦ ਕਰਕੇ ਪੇਂਡੂ ਮਜ਼ਦੂਰਾਂ ਨੂੰ ਪੂਰਾ ਸਾਲ ਰੁਜ਼ਗਾਰ ਦਿੱਤਾ ਜਾਵੇ | ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਣੂੰਕੇ ਅਤੇ ਇਲਾਕਾ ਜਗਰਾਉਂ ਦੇ ਪ੍ਰਧਾਨ ਕੁਲਵੰਤ ਸਿੰਘ ਸੋਨੀ ਨੇ ਕਿਹਾ ਕਿ 'ਜੀ ਰਾਮ ਜੀ' ਨਾਉਂ ਤੇ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਮਨਰੇਗਾ ਕਾਨੂੰਨ ਦਾ ਖਾਤਮਾ ਕੀਤਾ ਜਾ ਰਿਹਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਜਨ ਕੌਰ, ਮਨਜੀਤ ਕੌਰ, ਹੁਸ਼ਿਆਰ ਕੌਰ, ਭੋਲੀ ਕੌਰ, ਸਿਮਰਨਜੀਤ ਕੌਰ, ਬਿੰਦਰੀ ਕੌਰ, ਹਰਦੇਵ ਸਿੰਘ ਗੋਗਾ, ਜੋਗਿੰਦਰ ਸਿੰਘ, ਹਾਕਮ ਸਿੰਘ, ਮਲਕੀਤ ਸਿੰਘ, ਚਮਕੌਰ ਸਿੰਘ, ਜਗਦੀਪ ਸਿੰਘ, ਸੀਰਾ ਸਿੰਘ, ਲਖਵੀਰ ਸਿੰਘ, ਭਗਵੰਤ ਸਿੰਘ, ਧਰਮਿੰਦਰ ਸਿੰਘ, ਕਾਕਾ ਪੇਂਟਰ ਅਤੇ ਦੇਬੀ ਸਿੰਘ ਆਦਿ ਹਾਜ਼ਰ ਸਨ |