26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ 'ਚ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 29-12-2025
ਹਲਵਾਰਾ, 28 ਦਸੰਬਰ (ਮਨਦੀਪ ਸਿੰਘ ਉੱਭੀ)-ਹਲਵਾਰਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ ਵਿਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ, ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਤੋਂ ਆਰੰਭ ਹੋ ਕੇ ਨਗਰ ਦੀਆਂ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਟਿੱਬਾ ਸਾਹਿਬ, ਗੁਰਦੁਆਰਾ ਕੇਂਦਰੀ ਸਾਹਿਬ ਹਲਵਾਰਾ ਅਤੇ ਹੋਰ ਪੜਾਵਾਂ 'ਤੇ ਹੁੰਦਾ ਹੋਇਆ ਬਾਬਾ ਜੀਵਨ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਜਗਜੀਤ ਸਿੰਘ ਦੇ ਢਾਡੀ ਜੱਥੇ ਨੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ | ਗ੍ਰੰਥੀ ਸਿੰਘ ਦੀ ਸੇਵਾ ਜਸਵੰਤ ਸਿੰਘ ਦਾਖਾ ਨੇ ਨਿਭਾਈ | ਇਸ ਮੌਕੇ ਗੁਰਦਵਾਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ, ਸਕੱਤਰ ਦਲਬਾਰਾ ਸਿੰਘ, ਮੈਂਬਰ ਹਰਪ੍ਰੀਤ ਸਿੰਘ ਸੋਨੂੰ, ਸੰਦੀਪ ਸਿੰਘ, ਸ਼ੇਰ ਸਿੰਘ, ਹਰਦੀਪ ਸਿੰਘ, ਸਰਪੰਚ ਸੁਖਵਿੰਦਰ ਸਿੰਘ ਹਲਵਾਰਾ, ਸੂਬੇਦਾਰ ਜਸਵਿੰਦਰ ਸਿੰਘ ਨੰਬਰਦਾਰ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਨਿਹੰਗ, ਸੁਖ ਸਿੰਘ ਨਿਹੰਗ, ਅਕਾਲੀ ਆਗੂ ਨਿਰਮਲ ਸਿੰਘ, ਰਣਜੀਤ ਸਿੰਘ ਭਰਤ ਵਾਲੇ, ਜੀਵਨ ਸਿੰਘ, ਵੀਰਪਾਲ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ 'ਕਾਫ਼ਲਾ ਜੀਵੇ ਪੰਜਾਬ' ਵਲੋਂ ਸਾਈਕਲ ਰੈਲੀ 31 ਨੂੰ
Ad Position 24