26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਆਈ.ਟੀ.ਆਈਆਂ ਦੇ ਕੱਚੇ ਇੰਸਟਰਕਟਰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ 5 ਨੂੰ ਕਰਨਗੇ ਸੂਬਾ ਪੱਧਰੀ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 29-12-2025
ਜਗਰਾਉਂ, 28 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਆਂ ਵਿਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਨੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਖੇ 5 ਜਨਵਰੀ 2026 ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ | ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਤਰਨਤਾਰਨ ਪੱਕੇ ਮੌਰਚੇ ਵਿਚ ਫ਼ੈਸਲਾ ਕੀਤਾ ਸੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਾਅਦੇ ਅਨੁਸਾਰ ਪੂਰਾ ਨਾ ਕੀਤਾ ਤਾਂ ਉਹ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ੍ਹ ਵਿਖੇ ਪੱਕਾ ਧਰਨਾ ਲਾਉਣਗੇ | ਇਸੇ ਦੇ ਚੱਲਦਿਆਂ ਜਥੇਬੰਦੀ ਨੇ ਮਿਤੀ 22 ਦਸੰਬਰ 2025 ਤੋਂ ਸੰਸਥਾਵਾਂ ਦਾ ਕੰਮ (ਟ੍ਰੇਨਿੰਗ ਦਾ ਕੰਮ, ਸਾਰੇ ਪੋਰਟਲਾਂ ਦਾ ਕੰਮ, ਵੈਰੀਫਿਕੇਸਨਾਂ ਦਾ ਕੰਮ, ਦਫ਼ਤਰੀ ਕੰਮ, ਈ.ਐੱਮ.ਸੀ.ਐਪ ਦਾ ਕੰਮ) ਬਿਲਕੁੱਲ ਬੰਦ ਕਰਕੇ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ੍ਹ ਵਿਖੇ ਪੱਕਾ ਧਰਨਾ ਸ਼ੁਰੂ ਕੀਤਾ ਹੋਇਆ ਹੈ, ਪ੍ਰੰਤੂ ਅੱਜ ਤੱਕ ਕਿਸੇ ਵੀ ਅਧਿਕਾਰੀ ਨੇ ਗੱਲਬਾਤ ਕਰਨ ਦੀ ਕੌਸ਼ਿਸ਼ ਤੱਕ ਨਹੀਂ ਕੀਤੀ ਜੋ ਕਿ ਬਹੁਤ ਹੀ ਸ਼ਰਮਨਾਕ ਹੈ | ਜਿਸ ਦੇ ਰੋਅ ਵਜੋਂ ਹੁਣ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਉਹ 5 ਜਨਵਰੀ 2026 ਨੂੰ ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ ਰੋਸ ਰੈਲੀ ਕਰਨਗੇ | ਉਨ੍ਹਾਂ ਆਖਿਆ ਕਿ ਜੇਕਰ ਹੁਣ ਵੀ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ 'ਚ ਉਹ ਕੈਬਨਿਟ ਮੰਤਰੀਆਂ ਦੀਆਂ ਕੋਠੀ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਣਗੇ | ਇਸ ਦੇ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਥਕ ਹਿੱਤ ਅਤੇ ਪੰਜਾਬ ਦੇ ਭਲੇ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਗੇ-ਸੰਧੂ/ਬੜੂੰਦੀ/ਮਹੇਰਨਾਂ ਅਗਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੂੰ ਕੀਤਾ ਸਨਮਾਨਿਤ
Ad Position 24