26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪੰਥਕ ਹਿੱਤ ਅਤੇ ਪੰਜਾਬ ਦੇ ਭਲੇ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਗੇ-ਸੰਧੂ/ਬੜੂੰਦੀ/ਮਹੇਰਨਾਂ

Ad Position 21
No active advertisement
ਅਜੀਤ ਡੈਸਕ 29-12-2025
ਲੋਹਟਬੱਦੀ, 28 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)-ਹੁਣੇ-ਹੁਣੇ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਵੋਟ ਪ੍ਰਤੀਸ਼ਤਤਾ ਨੇ ਸਪੱਸ਼ਟ ਕੀਤਾ ਹੈ ਕਿ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਵੋਟਰ ਪੰਥਕ ਹਿੱਤਾਂ ਅਤੇ ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਗੇ | ਇਸ ਵਾਰ ਚੋਣਾਂ ਤੋਂ ਪਹਿਲਾਂ ਹੀ ਅਕਾਲੀ ਦਲ ਦੇ ਹੱਕ 'ਚ ਉੱਠੀ ਲਹਿਰ ਤੋਂ ਘਬਰਾਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਈ ਹਿੱਸਿਆਂ 'ਚ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾ ਕੇ ਭਾਵੇਂ ਆਪਣੇ ਉਮੀਦਵਾਰਾਂ ਜਿਤਾ ਲਏ ਪ੍ਰੰਤੂ 2027 'ਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਬਣ ਰਹੀ ਜੇਤੂ ਲਹਿਰ ਅੱਗੇ ਵਿਰੋਧੀ ਧਿਰਾਂ ਟਿਕ ਨਹੀਂ ਸਕਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਹਲਕਾ ਰਾਏਕੋਟ ਨੇ ਕੀਤਾ | ਉਨ੍ਹਾਂ ਦੇ ਨਾਲ ਹੀ ਗੁਰਸ਼ਰਨ ਸਿੰਘ ਗਰੇਵਾਲ ਬੜੂੰਦੀ ਜਨਰਲ ਸਕੱਤਰ ਮੈਂਬਰ ਕੌਸ਼ਲ, ਸੁਖਰਾਜ ਸਿੰਘ ਮਹੇਰਨਾਂ ਕਲਾਂ ਸਰਕਲ ਪ੍ਰਧਾਨ ਪੱਖੋਵਾਲ ਨੇ ਕਿਹਾ ਕਿ ਇਸ 'ਚ ਕੋਈ ਸ਼ੱਕ ਨਹੀਂ ਕਿ ਪੰਜਾਬ ਦੀ ਧਰਤੀ 'ਤੇ ਹਮੇਸ਼ਾ ਹੀ ਧਰਮ ਦੀ ਗੱਲ ਹੁੰਦੀ ਹੈ, ਜਿਸ 'ਚ ਸਿੱਖਾਂ ਦੀ ਬਹੁ-ਗਿਣਤੀ ਹੋਣ ਕਾਰਨ ਉਨ੍ਹਾਂ ਦੀ ਸਹੀ ਤਰਜਮਾਨੀ ਸ਼੍ਰੋਮਣੀ ਅਕਾਲੀ ਦਲ ਹੀ ਕਰਦਾ ਆ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਵਜ਼ੀਫਾ ਰਾਸ਼ੀ ਪ੍ਰਾਪਤ ਕੀਤੀ ਅਗਲੀ ਖ਼ਬਰ ਆਈ.ਟੀ.ਆਈਆਂ ਦੇ ਕੱਚੇ ਇੰਸਟਰਕਟਰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ 5 ਨੂੰ ਕਰਨਗੇ ਸੂਬਾ ਪੱਧਰੀ ਰੋਸ ਰੈਲੀ...
Ad Position 24