26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਵਜ਼ੀਫਾ ਰਾਸ਼ੀ ਪ੍ਰਾਪਤ ਕੀਤੀ

Ad Position 21
No active advertisement
ਅਜੀਤ ਡੈਸਕ 29-12-2025
ਰਾਏਕੋਟ, 28 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਹੈ | ਜਿਸ ਵਿਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਹਰ ਸਾਲ ਵਿਦਿਆਰਥੀਆਂ ਲਈ ਧਾਰਮਿਕ ਪ੍ਰੀਖਿਆ ਆਯੋਜਿਤ ਕੀਤੀ ਜਾਂਦੀ ਹੈ, ਜਿਸ ਵਿਚ ਚੰਗੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਹੌਂਸਲਾ ਅਫ਼ਜਾਈ ਵਜੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਂਦਾ ਹੈ | ਜਿਸ ਤਹਿਤ ਧਾਰਮਿਕ ਪ੍ਰੀਖਿਆ ਸੈਸ਼ਨ 2024-25 ਦੌਰਾਨ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀਂ ਦਸਵੀਂ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ੍ਰੀਮਤੀ ਹਰਿੰਦਰ ਕੌਰ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਵਿਚ ਪਹਿਲਾ ਤੇ ਦੂਜਾ ਦਰਜੇ ਵਿਚ 70 ਫ਼ੀਸਦੀ ਤੋਂ ਉੱਪਰ ਨੰਬਰ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ 1100 ਤੇ 2100 ਰੁਪਏ ਵਜੀਫ਼ਾ ਦਿੱਤਾ ਜਾਂਦਾ ਹੈ | ਜਿਸ ਤਹਿਤ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਦੀ ਹੋਣਹਾਰ ਵਿਦਿਆਰਥਣ ਨਵਜੋਤ ਕੌਰ ਪੁੱਤਰ ਜਗਸੀਰ ਸਿੰਘ ਅਤੇ ਭਵਨੂਰ ਸਿੰਘ ਪੁੱਤਰ ਜਗਜੀਵਨ ਸਿੰਘ ਨੂੰ ਕ੍ਰਮਵਾਰ 1100 ਤੇ 2100 ਰੁਪਏ ਦੀ ਨਗਦ ਵਜੀਫ਼ਾ ਰਾਸ਼ੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਸੌਂਪੀ ਗਈ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਨਵਜੋਤ ਕੌਰ ਤੇ ਭਵਨੂਰ ਸਿੰਘ ਬੜੇ ਹੋਣਹਾਰ ਹਨ, ਜਿੰਨ੍ਹਾਂ ਵਲੋਂ ਅਣਥੱਕ ਮਿਹਨਤ ਕਰਕੇ ਧਾਰਮਿਕ ਵਿਸ਼ੇ ਵਿਚ ਇਹ ਮਾਣਮੱਤੀ ਉਪਲੱਬਧੀ ਹਾਸਲ ਕੀਤੀ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਹਰਿੰਦਰ ਕੌਰ, ਭਾਈ ਅੰਮਿ੍ਤਪਾਲ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਨਗਰ ਕੌਂਸਲ ਦੀ ਵਾਰਡਬੰਦੀ ਤੋਂ ਕੁਝ ਕਾਂਗਰਸੀ ਕੌਂਸਲਰਾਂ ਤੋਂ ਬਗੈਰ ਸਮੁੱਚਾ ਸ਼ਹਿਰ ਬਾਗੋ-ਬਾਗ ਅਗਲੀ ਖ਼ਬਰ ਪੰਥਕ ਹਿੱਤ ਅਤੇ ਪੰਜਾਬ ਦੇ ਭਲੇ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਗੇ-ਸੰਧੂ/ਬੜੂੰਦੀ/ਮਹੇਰਨਾਂ
Ad Position 24