ਰਾੜਾ ਸਾਹਿਬ, 28 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)-ਗੁ. ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਧੰਨ ਧੰਨ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਦੁੱਧ ਛਕਾਉਣ ਵਾਲੇ ਧੰਨ ਧੰਨ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਮਾਗਮ ਵਿੱਚ ਬਾਬਾ ਅਮਰ ਸਿੰਘ ਮੁੱਖ ਕਥਾਵਾਚਕ, ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ, ਭਾਈ ਜਸਵੀਰ ਸਿੰਘ ਕੋਹਲੀ ਅਤੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਜੀਵਨੀ ਤੇ ਚਾਨਣਾ ਪਾਇਆ | ਇਸ ਮੌਕੇ ਗਿਆਨੀ ਅਜਵਿੰਦਰ ਸਿੰਘ, ਜਥੇਦਾਰ ਭਾਈ ਬਾਵਾ ਸਿੰਘ, ਭਾਈ ਗੁਰਨਾਮ ਸਿੰਘ ਅੜੈਚਾ, ਪਿ੍ੰਸੀਪਲ ਗੁਰਨਾਮ ਕੌਰ ਚੰਡੀਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸਨ |