26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਦੁਨੀਆ ਦੇ ਲੋਕ ਸਦੀਆਂ ਤੱਕ ਯਾਦ ਰੱਖਣਗੇ- ਰੁਪਾਲੋਂ

Ad Position 21
No active advertisement
ਅਜੀਤ ਡੈਸਕ 29-12-2025
ਪਾਇਲ, 28 ਦਸੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਰਹਿੰਦ ਦੀ ਧਰਤੀ ਦੇ ਸ਼ਹੀਦਾਂ ਮਾਤਾ ਗੁਜਰੀ ਜੀ, ਸ਼ਹੀਦ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਕੁਰਬਾਨੀ ਨੂੰ ਦੁਨੀਆਂ ਦੇ ਲੋਕ ਸਦੀਆਂ ਤੱਕ ਯਾਦ ਰੱਖਣਗੇ | ਇਹ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਪਾਇਲ ਦੇ ਆਗੂ ਸੰਦੀਪ ਸਿੰਘ ਰੁਪਾਲੋਂ ਨੇ ਪਾਇਲ ਦੀ ਸੰਗਤ ਵਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਲਗਾਏ ਲੰਗਰ 'ਤੇ ਹਾਜ਼ਰੀ ਭਰਦਿਆਂ ਕੀਤਾ | ਇਸ ਮੌਕੇ ਜਥੇਦਾਰ ਬਲਵਿੰਦਰ ਸਿੰਘ ਸਿਹੋੜਾ, ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਪਾਇਲ, ਜਥੇਦਾਰ ਤਾਰਾ ਸਿੰਘ ਘੁਡਾਣੀ, ਮਨਦੀਪ ਸਿੰਘ ਬੋਪਾਰਾਏ, ਜੋਗਾ ਸਿੰਘ ਪਾਇਲ, ਜਥੇਦਾਰ ਅਵਤਾਰ ਸਿੰਘ ਧਮੋਟ, ਅਜਮੇਰ ਸਿੰਘ ਨਵਾਂ ਪਿੰਡ, ਦੀਦਾਰ ਸਿੰਘ ਰਾਣੋ, ਨੇਤਾ ਗਗਨਦੀਪ ਸਿੰਘ, ਹਰਬੰਤ ਸਿੰਘ, ਵਰਿੰਦਰ ਸਿੰਘ ਵੇਰ ਕਲਾਂ, ਸਾਬਕਾ ਐਮ. ਸੀ. ਮੋਹਣ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੌਦ 'ਚ ਕਾਂਗਰਸੀ ਆਗੂਆਂ ਨੇ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ 'ਆਪ' ਆਗੂਆਂ ਵਲੋਂ ਬੀਜਾ ਦੇ ਪਿੰਡ ਜਟਾਣਾ ਤੇ ਜਸਪਾਲੋਂ ਵਿਖੇ ਮਨਰੇਗਾ 'ਚ ਬਦਲਾਅ ਦੇ ਵਿਰੋਧ 'ਚ ਮੀਟਿੰਗਾਂ
Ad Position 24