26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸੰਤ ਆਸ਼ਰਮ ਧਬਲਾਨ ਵਿਖੇ ਦਸਮੀ ਦਿਹਾੜਾ 30 ਨੂੰ ਮਨਾਇਆ ਜਾਵੇਗਾ, ਬਰਸੀ ਸਮਾਗਮ 3 ਨੂੰ

Ad Position 21
No active advertisement
ਅਜੀਤ ਡੈਸਕ 29-12-2025
ਜੌੜੇਪੁਲ ਜਰਗ, 28 ਦਸੰਬਰ (ਪਾਲਾ ਰਾਜੇਵਾਲੀਆ)-ਗੁ. ਸੰਤ ਆਸ਼ਰਮ ਧਬਲਾਨ ਵਿਖੇ ਦਸਮੀ ਦਾ ਦਿਹਾੜਾ ਅਤੇ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ 30 ਦਸੰਬਰ ਨੂੰ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਰੌਸ਼ਨ ਸਿੰਘ ਦੀ ਦੇਖ ਰੇਖ ਹੇਠਾਂ 30 ਦਸੰਬਰ ਨੂੰ ਪੂਰੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਜਾਵੇਗਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਬਾਬਾ ਰੌਸ਼ਨ ਸਿੰਘ, ਰਾੜਾ ਸਾਹਿਬ ਦੇ ਸੈਕਟਰੀ ਭਾਈ ਰਣਧੀਰ ਸਿੰਘ ਢੀਂਡਸਾ ਅਤੇ ਬਾਬਾ ਗੁਰਮੁੱਖ ਸਿੰਘ ਆਲੋਵਾਲ ਵਾਲਿਆਂ ਨੇ ਦੱਸਿਆ ਕਿ 30 ਦਸੰਬਰ ਨੂੰ ਸੰਤ, ਮਹਾਂਪੁਰਸ਼, ਕਥਾ ਵਾਚਕ, ਗੁਣੀ ਗਿਆਨੀ, ਮਹਾਨ ਵਿਦਵਾਨ ਸ਼ਿਰਕਤ ਕਰ ਕੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਅੱਗੇ ਦੱਸਿਆ ਕਿ ਸੰਤ ਬਾਬਾ ਕਿਸ਼ਨ ਸਿੰਘ ਰਾੜਾ ਸਾਹਿਬ ਅਤੇ ਸੰਤ ਬਾਬਾ ਤੇਜਾ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਦੀ ਬਰਸੀ 3 ਜਨਵਰੀ ਨੂੰ ਸੰਤ ਆਸ਼ਰਮ ਧਬਲਾਨ ਵਿਖੇ ਮਨਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁੱਜਰਵਾਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਲੌਦ 'ਚ ਕਾਂਗਰਸੀ ਆਗੂਆਂ ਨੇ ਸਥਾਪਨਾ ਦਿਵਸ ਮਨਾਇਆ
Ad Position 24