26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁੱਜਰਵਾਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 29-12-2025
ਜੋਧਾਂ, 28 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪਿੰਡ ਗੁੱਜਰਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਨਗਰ ਕੀਰਤਨ ਸਜਾਇਆ ਗਿਆ ¢ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਰੰਭ ਹੋਇਆ ¢ ਨਗਰ ਕੀਰਤਨ ਦੌਰਾਨ ਢਾਡੀ ਜਸਵੀਰ ਸਿੰਘ ਪਪਰਾਲੀ ਦੇ ਜਥੇ ਨੇ ਕਲਗ਼ੀਧਰ ਪਾਤਿਸ਼ਾਹ ਅਤੇ ਸਾਹਿਬਜ਼ਾਦਿਆਂ ਦਾ ਗੌਰਵਮਈ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ¢ ਗੁਰਦੁਆਰਾ ਭਾਈ ਕਾ ਡੇਰਾ, ਬੱਸ ਅੱਡਾ, ਮੈਗਲ ਚੌਂਕ, ਆਈ.ਟੀ. ਆਈ ਚੌਂਕ, ਸਰਾਭਾ ਮੋੜ, ਮਸੀਤ ਪਾਸਾ, ਨਾਰੰਗਵਾਲ ਮੋੜ, ਦਾਣਾ ਮੰਡੀ ਪਾਸਾ ਦੀ ਪਰਿਕਰਮਾ ਕਰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ ¢ ਇਸ ਮੌਕੇ ਰਣਜੀਤ ਸਿੰਘ ਕਾਕਾ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਚਰਨਜੀਤ ਸਿੰਘ, ਨਰਿੰਦਰਪਾਲ ਸਿੰਘ, ਰਾਜਪ੍ਰੀਤ ਸਿੰਘ ਨੰਨੂ, ਅੰਜਨਦੀਪ ਸਿੰਘ, ਗੁਰਪ੍ਰੀਤ ਸਿੰਘ, ਪਿ੍ਤਪਾਲ ਸਿੰਘ, ਹਰਿੰਦਰ ਸਿੰਘ ਹਨੀ, ਅਮਰਜੀਤ ਸਿੰਘ, ਨਵਦੀਪ ਸਿੰਘ, ਹਰਪਾਲਜੀਤ ਸਿੰਘ, ਹਰਜਸ ਸਿੰਘ, ਰਛਪਾਲ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਹਰਪਾਲ ਸਿੰਘ ਪਾਲੀ, ਅਮਨਜੋਤ ਸਿੰਘ ਗਰੇਵਾਲ, ਪਰਮਜੀਤ ਸਿੰਘ, ਰਾਜਾ ਸਿੰਘ, ਜੱਸਾ ਸਿੰਘ, ਨਵਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦੇ ਹੋਏ ਲੰਗਰ ਲਗਾਇਆ ਅਗਲੀ ਖ਼ਬਰ ਸੰਤ ਆਸ਼ਰਮ ਧਬਲਾਨ ਵਿਖੇ ਦਸਮੀ ਦਿਹਾੜਾ 30 ਨੂੰ ਮਨਾਇਆ ਜਾਵੇਗਾ, ਬਰਸੀ ਸਮਾਗਮ 3 ਨੂੰ
Ad Position 24