ਦੋਰਾਹਾ, 28 ਦਸੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਵਿਖੇ ਕਾਂਗਰਸ ਪਾਰਟੀ ਦਾ ਸਥਾਪਨਾ ਦਿਵਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਮਨਾਇਆ ਗਿਆ | ਇਸ ਮੌਕੇ ਲਖਬੀਰ ਸਿੰਘ ਲੱਖਾ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1885 ਤੋਂ ਲੈ ਕੇ ਕਾਂਗਰਸ ਪਾਰਟੀ ਨੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਇਆ | ਇਸ ਮੌਕੇ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ, ਸਾਬਕਾ ਕੌਂਸਲਰ ਰਾਜਵੀਰ ਸਿੰਘ ਰੂਬਲ, ਸ਼ਹਿਰੀ ਕਾਂਗਰਸ ਪ੍ਰਧਾਨ ਵਨੀਤ ਅਸ਼ਟ, ਮਹਿਲਾ ਕਾਂਗਰਸ ਪ੍ਰਧਾਨ ਦੀਪੀ ਮਾਂਗਟ, ਸਾਬਕਾ ਕੌਂਸਲਰ ਜਸਮਿੰਦਰ ਸਿੰਘ ਜੱਸਾ, ਕੌਂਸਲਰ ਰਾਜਿੰਦਰ ਸਿੰਘ ਗਹੀਰ, ਸਾਬਕਾ ਕੌਂਸਲਰ ਮਨਦੀਪ ਸਿੰਘ ਮਾਂਗਟ, ਮਨਪ੍ਰੀਤ ਸਿੰਘ ਮਾਲ੍ਹੀਪੁਰ, ਕਾਕਾ ਬਲੱਗਣ, ਰਾਮ ਪ੍ਰਕਾਸ਼ ਸਿੰਘ ਪੱਪੂ, ਤਿ੍ਲੋਚਨ ਸਿੰਘ ਬਿਲਾਸਪੁਰ, ਅਵਤਾਰ ਸਿੰਘ ਦੋਰਾਹਾ, ਮੇਸ਼ੀ ਚੌਧਰੀ, ਬਲਜੀਤ ਕੌਰ, ਕਾਂਗਰਸੀ ਵਰਕਰ ਤੇ ਆਗੂ ਹਾਜਰ ਸਨ |