27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਅਨਾਜ ਮੰਡੀ 'ਚ ਕਾਂਗਰਸ ਦਾ 140ਵਾਂ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-12-2025
ਮਾਛੀਵਾੜਾ ਸਾਹਿਬ, 28 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਅਨਾਜ ਮੰਡੀ ਮਾਛੀਵਾੜਾ ਵਿਖੇ ਪਾਰਟੀ ਦਾ 140ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਹਿਰੀ ਮਹਿਲਾ ਕਾਂਗਰਸ ਪ੍ਰਧਾਨ ਮਨਜੀਤ ਕੁਮਾਰੀ, ਜ਼ਿਲ੍ਹਾ ਉਪ ਪ੍ਰਧਾਨ ਜੇ. ਪੀ. ਸਿੰਘ ਮੱਕੜ, ਸੀਨੀਅਰ ਕਾਂਗਰਸੀ ਆਗੂ ਸੁਭਾਸ਼ ਬੀਟਨ, ਚੇਤਨ ਕੁਮਾਰ, ਪਰਮਜੀਤ ਪੰਮੀ, ਅਮਰਜੀਤ ਕਾਲਾ, ਹਰਚੰਦ ਸਿੰਘ, ਬਲਵਿੰਦਰ ਰਾਏ ਚੌਧਰੀ, ਸੁਖਦੀਪ ਸਿੰਘ ਸੋਨੀ, ਨੰਦ ਕਿਸ਼ੋਰ, ਦਵਿੰਦਰ ਕੁਮਾਰ, ਹਾਜ਼ਰ ਸਨ | ਕਾਂਗਰਸ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਕਪਿਲ ਆਨੰਦ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੀ ਸਥਾਪਨਾ 28 ਦਸੰਬਰ 1885 ਨੂੰ 'ਏ ਓ ਹਿਊਮ' ਵਲੋਂ ਮੁੰਬਈ ਵਿਚ ਕੀਤੀ ਗਈ ਸੀ | ਕਪਿਲ ਆਨੰਦ ਨੇ ਦੱਸਿਆ ਕਿ ਮਹਾਤਮਾ ਗਾਂਧੀ ਨੇ 1919 ਤੋਂ ਲੈ ਕੇ 1948 ਤੱਕ ਪਾਰਟੀ ਦੀ ਅਗਵਾਈ ਕਰਦਿਆਂ ਆਜ਼ਾਦੀ ਲਈ ਸ਼ਾਂਤੀਪੂਰਵਕ ਢੰਗ ਨਾਲ ਲੜਾਈ ਲੜੀ |
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਮਿੰਟੂ ਜੱਟਪੁਰਾ ਵਲੋਂ ਧਾਰਮਿਕ ਸਮਾਗਮ ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਦੇਸ਼ ਦੀ ਆਜ਼ਾਦੀ ਤੇ ਲੋਕਤੰਤਰ ਦੀ ਬਹਾਲੀ ਵਿਚ ਅਹਿਮ ਯੋਗਦਾਨ ਪਾਇਆ- ਸਾਬਕਾ ਵਿਧਾਇਕ ਲੱਖਾ
Ad Position 24