27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਮਿੰਟੂ ਜੱਟਪੁਰਾ ਵਲੋਂ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 29-12-2025
ਰਾਏਕੋਟ, 28 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਦੇ ਗ੍ਰਹਿ ਸਥਾਨ ਪਿੰਡ ਜੱਟਪੁਰਾ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ, ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਜਿਸ ਦੌਰਾਨ ਗਿਆਨੀ ਹਰਵਿੰਦਰ ਸਿੰਘ ਭੈਣੀ ਬੜਿੰਗਾ ਵਾਲਿਆਂ ਦੇ ਜੱਥੇ ਵਲੋਂ ਕੀਰਤਨ ਦੀ ਸੇਵਾ ਕੀਤੀ ਗਈ | ਇਸ ਮੌਕੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੋੜਵੰਦਾਂ ਵਿਅਕਤੀਆਂ ਨੂੰ ਗਰਮ ਕੱਪੜੇ ਅਤੇ ਪਿੰਡ ਜੱਟਪੁਰਾ, ਲੰਮਾ, ਸੱਤੋਵਾਲ ਤੇ ਬੱਸੂਵਾਲ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸਾਬਕਾ ਸਰਪੰਚ ਗੁਰਮੀਤ ਸਿੰਘ ਗਰੇਵਾਲ, ਬਲਵਿੰਦਰ ਸਿੰਘ ਡੇਅਰੀ ਵਾਲੇ, ਪੰਚ ਬਲਦੇਵ ਸਿੰਘ, ਸਾਬਕਾ ਸਰਪੰਚ ਮਨਦੀਪ ਸਿੰਘ ਸੀਲੋਆਣੀ, ਗੁਰਮਿੰਦਰ ਸਿੰਘ ਗੋਗੀ ਸੀਲੋਆਣੀ, ਜੱਗਾ ਸਿੰਘ ਰਾਏਕੋਟ, ਬਲਵਿੰਦਰ ਸਿੰਘ ਸੱਤੋਵਾਲ ਪ੍ਰਧਾਨ ਸ਼੍ਰੋ.ਅ.ਦਲ ਸਰਕਲ ਬੱਸੀਆਂ, ਸਰਪੰਚ ਸੋਹਣ ਸਿੰਘ ਸੱਤੋਵਾਲ, ਸਾਬਕਾ ਪੰਚ ਹਰਮੇਲ ਸਿੰਘ, ਸਾਬਕਾ ਪੰਚ ਉਜਗਾਰ ਸਿੰਘ, ਸਾਬਕਾ ਪੰਚ ਚਮਕੌਰ ਸਿੰਘ, ਦਰਬਾਰਾ ਸਿੰਘ ਸਿੱਧੂ, ਸੀਰਾ ਸਿੰਘ ਜੱਟਪੁਰਾ, ਗੱਗੂ ਸਿੰਘ ਸੱਤੋਵਾਲ, ਸਰਪੰਚ ਰੇਸ਼ਮ ਸਿੰਘ ਮਾਣੂੰਕੇ, ਸਰਪੰਚ ਜਸਵੀਰ ਸਿੰਘ ਦੇਹੜਕਾ, ਮੈਨੇਜਰ ਮਨੀ ਸਿੰਘ ਲੰਮਾ ਬਲੈਕ ਸਟੋਨ ਕੰਪਨੀ, ਚੰਨਾ ਸਿੰਘ ਜੱਟਪੁਰਾ, ਕਾਕਾ ਸਿੰਘ ਜੱਟਪੁਰਾ, ਜੋਬਨ ਸਿੰਘ ਜੱਟਪੁਰਾ, ਅਕਾਸ਼ ਸਿੰਘ ਜੱਟਪੁਰਾ, ਰਮਨ ਸਿੰਘ ਜੱਟਪੁਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰੇ ਨੌਜਵਾਨਾਂ ਤੋਂ ਨਕਦੀ ਖੋਹ ਕੇ ਫ਼ਰਾਰ <br/> ਅਗਲੀ ਖ਼ਬਰ ਅਨਾਜ ਮੰਡੀ 'ਚ ਕਾਂਗਰਸ ਦਾ 140ਵਾਂ ਸਥਾਪਨਾ ਦਿਵਸ ਮਨਾਇਆ
Ad Position 24