21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸੂਬਾ ਸਰਕਾਰ ਖੇਤੀਬਾੜੀ ਵਿਭਾਗ ਦੀ ਮਿਲੀਭੁਗਤ ਨਾਲ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਤੁਰੰਤ ਬੰਦ ਕਰੇ-ਤਲਵਾੜਾ/ਕੋਟਉਮਰਾ

Ad Position 21
No active advertisement
ਅਜੀਤ ਡੈਸਕ 30-12-2025
ਸਿੱਧਵਾਂ ਬੇਟ, 29 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਸਹਿਕਾਰੀ ਖੇਤੀਬਾੜੀ ਸਭਾ ਤਲਵਾੜਾ ਦੇ ਪ੍ਰਧਾਨ ਰਛਪਾਲ ਸਿੰਘ ਤਲਵਾੜਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸਿੱਧਵਾਂ ਬੇਟ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਨੇ ਖੇਤੀਬਾੜੀ ਵਿਭਾਗ ਦੀ ਕਥਿੱਤ ਮਿਲੀਭੁਗਤ ਨਾਲ ਕਿਸਾਨਾਂ ਦੀ ਹੋਰ ਰਹੀ ਲੁੱਟ ਨੂੰ ਤੁਰੰਤ ਬੰਦ ਕਰਵਾਉਣ ਲਈ ਸੂਬਾ ਸਰਕਾਰ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਉਕਤ ਆਗੂਆਂ ਨੇ ਆਖਿਆ ਕਿ ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ ਜਦਕਿ ਦਵਾਈ ਵਿਕਰੇਤਾਵਾਂ ਵਲੋਂ ਕਿਸਾਨਾਂ ਨੂੰ ਯੂਰੀਆ ਖਾਦ ਦੇ ਨਾਲ-ਨਾਲ ਹੋਰ ਸਾਮਾਨ ਜ਼ਬਰਦਸਤੀ ਪਰੋਸਿਆ ਜਾ ਰਿਹਾ ਹੈ | ਇਹ ਸਭ ਕੁਝ ਖੇਤੀਬਾੜੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ, ਕਿਉਂਕਿ ਖੇਤੀਬਾੜੀ ਵਿਭਾਗ ਜਾਣਬੁੱਝ ਕੇ ਅੱਖਾਂ ਮੀਟੀ ਬੈਠਾ ਹੈ ਅਤੇ ਕਿਸੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ | ਕਾਮ: ਬਲਰਾਜ ਸਿੰਘ ਨੇ ਤਾਂ ਬਦਲਾਅ ਵਾਲੀ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ, ਜਿਨ੍ਹਾਂ ਨੇ ਦਵਾਈ ਅਤੇ ਖਾਸ ਕੰਪਨੀਆਂ ਤੋਂ ਵੱਡੀਆਂ ਰਕਮਾਂ ਵਸੂਲ ਕਰਕੇ ਜਾਇਦਾਦਾਂ ਬਣਾ ਰੱਖੀਆਂ ਹਨ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਯੂਰੀਆ ਖਾਦ ਸਹਿਕਾਰੀ ਖੇਤੀਬਾੜਾਂ ਸਭਾਵਾਂ ਵਿਚ ਵੀ ਜਲਦੀ ਭੇਜੀ ਜਾਵੇ | ਇਸ ਸਬੰਧੀ ਜਦੋਂ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਤਾਂ ਸੰਪਰਕ ਨਹੀਂ ਹੋ ਸਕਿਆ |
Ad Position 22
No active advertisement
ਪਿਛਲੀ ਖ਼ਬਰ ਨਵੀਂ ਆਬਾਦੀ ਦੇ ਤਿੰਨ ਵਾਰਡਾਂ 'ਚ ਗੰਦੇ ਪਾਣੀ ਦੇ ਨਿਕਾਸ ਦਾ ਮੁੱਦਾ ਬਣੇਗਾ ਹੋਰ ਗੰਭੀਰ ਅਗਲੀ ਖ਼ਬਰ ਪੰਚਾਇਤਾਂ ਦੀ ਬਿਨਾਂ ਮਨਜ਼ੂਰੀ 112 ਪਿੰਡਾਂ ਨੂੰ ਲੁਧਿਆਣਾ ਨਗਰ ਨਿਗਮ ਨਾਲ ਜੋੜਨਾ ਸਰਕਾਰੀ ਧੱਕੇਸ਼ਾਹੀ- ਤਲਵੰਡੀ/ਲਲਤੋਂ...
Ad Position 24