20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੁਲਿਸ ਚੌਂਕੀ ਗਿੱਦੜਵਿੰਡੀ ਵਲੋਂ 8 ਗ੍ਰਾਮ ਹੈਰੋਇਨ ਸਮੇਤ ਤਸਕਰ ਅਜੈਬ ਸਿੰਘ ਜੈਬਾ ਕਾਬੂ

Ad Position 21
No active advertisement
ਅਜੀਤ ਡੈਸਕ 30-12-2025
ਸਿੱਧਵਾਂ ਬੇਟ, 29 ਦਸੰਬਰ (ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਰਾਜਵਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਪਿੰਡ ਅੱਬੂਪੁਰਾ ਦੇ ਬੱਸ ਸਟੈਂਡ ਨਜ਼ਦੀਕ ਦੌਰਾਣੇ ਗਸ਼ਤ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਅਜੈਬ ਸਿੰਘ ਉਰਫ਼ ਜੈਬਾ ਪੁੱਤਰ ਮਹਿੰਦਰ ਸਿੰਘ ਵਾਸੀ ਖੋਲਿਆਂ ਵਾਲਾ ਪੁਲ ਮਲਸੀਹਾਂ ਬਾਜਨ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਆਪਣੇ ਘਰ ਤੋਂ ਪੈਦਲ ਹੀ ਅੱਬੂਪੁਰਾ ਡਰੇਨ ਵੱਲ ਨੂੰ ਆ ਰਿਹਾ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉੇਕਤ ਨੂੰ 08 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ. 297 ਦਰਜ ਕੀਤਾ ਗਿਆ | ਪੁਲਿਸ ਨੇ ਇਹ ਵੀ ਦੱਸਿਆ ਕਿ ਅਜੈਬ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਇਕ ਮਾਮਲਾ ਦਰਜ ਹੋਇਆ ਸੀ |
Ad Position 22
No active advertisement
ਪਿਛਲੀ ਖ਼ਬਰ ਲੋਹਟਬੱਦੀ 'ਚ ਚਾਰ ਸਾਹਿਬਜ਼ਾਦੇ ਅਤੇ ਸਿੰਘਾਂ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਅੱਜ
Ad Position 24