ਲੋਹਟਬੱਦੀ, 29 ਦਸੰਬਰ (ਕੁਲਵਿੰੰਦਰ ਸਿੰਘ ਡਾਂਗੋਂ)-ਪਿੰਡ ਲੋਹਟਬੱਦੀ ਦੀ ਸੰਗਤ ਵਲੋਂ ਦਸ਼ਮੇਸ਼ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ (ਜਗਤ ਮਾਤਾ), ਬਾਬਾ ਮੋਤੀ ਰਾਮ ਮਹਿਰਾ ਜੀ, ਦੀਵਾਨ ਟੋਡਰ ਮੱਲ ਜੀ ਅਤੇ ਸਮੂਹ ਸਿੰਘਾਂ-ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਦਾ ਅਹਿਸਾਸ ਕਰਦਿਆਂ ਦੂਜਾ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੇ ਮੁੱਖ ਪ੍ਰਬੰਧਕ ਡਾ: ਜਰਨੈਲ ਸਿੰਘ, ਜਸਪਾਲ ਸਿੰਘ, ਡਾ: ਗੁਰਜੀਤ ਸਿੰਘ, ਡਾ: ਚਰਨਜੀਤ ਸਿੰਘ, ਬਲਦੇਵ ਸਿੰਘ, ਕੁਲਵਿੰਦਰ ਸਿੰਘ ਦੀ ਅਗਵਾਈ 'ਚ ਕੀਮਤੀ ਮਨੁੱਖੀ ਜਾਨਾਂ ਦਾ ਸਹਾਰਾ ਬਣਨ ਲਈ ਪਿੰਡ ਲੋਹਟਬੱਦੀ ਅਤੇ ਹੋਰਨਾਂ ਪਿੰਡਾਂ ਤੋਂ 100 ਖ਼ੂਨਦਾਨੀ ਅੱਗੇ ਆਏ ਜਿਨ੍ਹਾਂ 'ਚ ਜਾਗਰੂਕ ਮਹਿਲਾਵਾਂ ਵੀ ਸ਼ਾਮਿਲ ਸਨ | ਮਾਨਵਤਾ ਦੀ ਸੇਵਾ ਲਈ ਪ੍ਰਾਪਤ ਹੋਇਆ ਖੂਨ ਪ੍ਰੋਲਾਈਫ਼ ਹਸਪਤਾਲ ਲੁਧਿਆਣਾ ਦੀ ਬਲੱਡ ਬੈਂਕ ਦੇ ਪ੍ਰਬੰਧਕਾਂ ਨੂੰ ਦਿੱਤਾ ਗਿਆ | ਡਾ: ਜਰਨੈਲ ਸਿੰਘ, ਜਸਪਾਲ ਸਿੰਘ, ਡਾ: ਗੁਰਜੀਤ ਸਿੰਘ ਨੇ ਖ਼ੂਨਦਾਨ ਕਰਨ ਵਾਲੇ ਦਾਨੀਆਂ ਨੂੰ ਸਨਮਾਨ ਪੱਤਰ, ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਰਪੰਚ ਚੌਧਰੀ ਲਖਵੀਰ ਸਿੰਘ ਲੋਹਟਬੱਦੀ, ਲਾਲ ਸਿੰਘ ਮੰਡ, ਬਾਬਾ ਰਣਜੋਧ ਸਿੰਘ, ਜੋਰਾ ਸਿੰਘ, ਜਸਵਿੰਦਰ ਸਿੰਘ, ਅਮਰਜੀਤ ਸਿੰਘ, ਸੂਬੇਦਾਰ ਕੇਵਲ ਸਿੰਘ ਫੌਜੀ, ਕੁਲਦੀਪ ਸਿੰਘ ਬਲਾਕ ਸੰਮਤੀ ਮੈਂਬਰ, ਚਰਨਜੀਤ ਸਿੰਘ ਚੰਨੀ ਪੰਚ, ਦਵਿੰਦਰ ਸਿੰਘ ਪੰਚ, ਜਸਵੰਤ ਸਿੰਘ ਪੰਚ, ਜਗਜੀਤ ਸਿੰਘ ਭੱਟੀ, ਦਵਿੰਦਰ ਸਿੰਘ ਪੰਚ, ਤਰਸੇਮ ਸਿੰਘ, ਮੈਂਬਰ ਨਿਰਮਲ ਸਿੰਘ, ਸੱਤਪਾਲ ਸਿੰਘ, ਤੀਰਥ ਸਿੰਘ, ਭਾਗ ਸਿੰਘ, ਬਲਦੇਵ ਸਿੰਘ ਸਿੱਧੂ ਆਦਿ ਹਾਜ਼ਰ ਸਨ |