20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸੁਧਾਰ ਪੁਲਿਸ ਵਲੋਂ ਹੈਰੋਇਨ ਤੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਕਾਬੂ, ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 30-12-2025
ਗੁਰੂਸਰ ਸੁਧਾਰ, 29 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਮੁਖੀ ਡਾ: ਅੰਕੁਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਤੇ ਭੈੜੇ ਅਨਸਰਾਂ ਵਿਰੁੱਧ ਜਾਰੀ ਮੁਹਿੰਮ ਦੇ ਚੱਲਦਿਆਂ ਥਾਣਾ ਸੁਧਾਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਕੋਲੋਂ ਬਿਨਾਂ ਕਾਗਜ਼ੀ ਪੱਤਰੀ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ | ਥਾਣਾ ਮੁਖੀ ਸੁਧਾਰ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਹੌਲਦਾਰ ਸੁਖਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਵਾਲੀ ਸੁਧਾਰ ਤੋਂ ਬੋਪਾਰਾਏ ਕਲਾਂ ਵੱਲ ਨੂੰ ਜਾ ਰਹੀ ਸੀ ਤਾਂ ਸੂਆ ਪੁਲੀ ਨਜ਼ਦੀਕ ਦੋ ਨੌਜਵਾਨ ਮੋਟਰਸਾਈਕਲ ਕੋਲ ਖੜ੍ਹੇ ਦਿਖਾਈ ਦਿੱਤੇ | ਪੁਲਿਸ ਪਾਰਟੀ ਨੇ ਨਾਂਅ ਪਤਾ ਪੁੱਛਣ ਸਮੇਤ ਸ਼ੱਕ ਦੇ ਆਧਾਰ 'ਤੇ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਮਿਲੀ ਲਿਫਾਫ਼ੀ ਅੰਦਰੋਂ 7.26 ਗ੍ਰਾਮ ਵਜ਼ਨੀ ਹੈਰੋਇਨ ਬਰਾਮਦ ਹੋਈ ਤੇ ਜਾਂਚ ਕਰਨ 'ਤੇ ਮੋਟਰਸਾਈਕਲ ਵੀ ਬਿਨਾਂ ਕਾਗਜੀ ਪੱਤਰੀ ਨਿਕਲਿਆ | ਹੌਲਦਾਰ ਸੁਖਦੇਵ ਸਿੰਘ ਤੇ ਪਾਰਟੀ ਵਲੋਂ ਮੌਕੇ 'ਤੇ ਹੀ ਦੋਵਾਂ ਨੌਜਵਾਨਾਂ ਸਨੀ ਸਿੰਘ ਪੁੱਤਰ ਅਵਤਾਰ ਸਿੰਘ, ਸੁਰਿੰਦਰਪਾਲ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀਆਨ ਪਿੰਡ ਮੂੰਮ ਜ਼ਿਲ੍ਹਾ ਬਰਨਾਲਾ ਨੂੰ ਗਿ੍ਫ਼ਤਾਰ ਕਰ ਲਿਆ ਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਲਿਆ | ਕਥਿਤ ਦੋਸ਼ੀ ਦੋਹਾਂ ਨੌਜਵਾਨਾਂ ਵਿਰੁੱਧ ਥਾਣਾ ਸੁਧਾਰ ਵਿਖੇ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ 21/25/27/61/85 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਗੁਰਦੀਪ ਸਿੰਘ ਅਨੁਸਾਰ ਪੁੱਛਗਿੱਛ ਦੌਰਾਨ ਨੌਜਵਾਨਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ |
Ad Position 22
No active advertisement
ਪਿਛਲੀ ਖ਼ਬਰ ਸਵ. ਸੁਦੇਸ਼ ਰਾਣੀ ਗੋਇਲ ਘਲੋਟੀ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਸਫ਼ਰ-ਏ-ਸ਼ਹਾਦਤ ਹਫ਼ਤਾ ਗੌਰਵਮਈ ਇਤਿਹਾਸ 'ਤੇ ਮਾਣ ਮਹਿਸੂਸ ਕਰਾਉਂਦਾ-ਸਵਾਮੀ ਓਮਾਨੰਦ ਭੂਰੀ ਵਾਲੇ
Ad Position 24