20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਬੱਦੋਵਾਲ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 30-12-2025
ਮੁੱਲਾਂਪੁਰ-ਦਾਖਾ, 29 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡਾ ਗੁਰਦੁਆਰਾ ਸਾਹਿਬ ਪਿੰਡ ਬੱਦੋਵਾਲ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ ਦੀ ਪ੍ਰਕਰਮਾ ਲਈ ਰਵਾਨਾ ਹੋਇਆ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਸੁਖਮਿੰਦਰ ਸਿੰਘ, ਅਮਰਜੀਤ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਏਕਮ ਸਿੰਘ, ਜਗਦੇਵ ਸਿੰਘ, ਹੋਰ ਪ੍ਰਬੰਧਕਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਫੁੱਲਾਂ ਨਾਲ ਸ਼ਿੰਗਾਰੀ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ 'ਚ ਰਾਗੀ ਜੱਥੇ ਵਲੋਂ ਰਸਭਿੰਨਾਂ ਕੀਰਤਨ ਕੀਤਾ ਗਿਆ | ਪੰਥ ਪ੍ਰਸਿੱਧ ਢਾਡੀ ਹਰਨੇਕ ਸਿੰਘ ਬੁਲੰਦ ਦੇ ਜੱਥੇ ਵਲੋਂ ਗੌਰਵਮਈ ਸਿੱਖ ਇਤਿਹਾਸ ਵਿਚ ਵਿਸ਼ੇਸ਼ ਸਥਾਨ ਵਾਲੇ ਦਸ਼ਮ ਪਾਤਿਸ਼ਾਹ ਦੀਆਂ ਮਹਾਨ ਸਿੱਖਿਆਵਾਂ ਅਤੇ ਗੁਰੂ ਸਾਹਿਬ ਦੇ ਇਤਿਹਾਸਿਕ ਪ੍ਰਭਾਵ ਨੂੰ ਵਾਰਾਂ ਰਾਹੀਂ ਵਰਣਨ ਕਰਦਿਆਂ ਦੱਸਿਆ ਕਿ ਸਿੱਖ ਕੌਮ ਇਸ ਗੱਲੋਂ ਨਿਰਾਲੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ਼ਬਦ ਨੂੰ ਗੁਰੂ ਦੀ ਉਪਾਧੀ ਦਿੱਤੀ ਗਈ | ਢਾਡੀ ਜੱਥੇ ਵਲੋਂ 'ਸ਼ਬਦ ਗੁਰੂ ਸੁਰਤਿ ਧੁਨਿ ਚੇਲਾ' ਪੰਗਤੀਆਂ ਨੂੰ ਵਾਰਾਂ ਰਾਹੀਂ ਗਾਇਨ ਕੀਤਾ | ਹੱਡ ਚੀਰਵੀਂ ਠੰਡ ਵਿਚ ਸ਼ਰਧਾਲੂ ਸ਼ਰਧਾ ਸਹਿਤ ਨਗਰ ਕੀਰਤਨ ਨਾਲ ਚੱਲਦੇ ਵੇਖਣ ਨੂੰ ਮਿਲੇ | ਨਗਰ ਕੀਰਤਨ ਦੇ ਸਤਿਕਾਰ ਵਜੋਂ ਜਿੱਥੇ ਸੇਵਾਦਾਰਾਂ ਸਵਾਗਤੀ ਗੇਟ ਲਗਾਏ, ਉੱਥੇ ਨਗਰ ਕੀਰਤਨ ਨਾਲ ਪ੍ਰਕਰਮਾ ਕਰ ਰਹੀ ਸੰਗਤ ਲਈ ਲੰਗਰ ਦਾ ਅਤੁੱਟ ਪ੍ਰਬੰਧ ਸੀ |

Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਵਿਖੇ ਸ਼ਹੀਦੀ ਸਭਾ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ ਗਏ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ 'ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
Ad Position 24