ਲੋਹਟਬੱਦੀ, 29 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸਰਬੰਸਦਾਨੀ/ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ, ਜਗਤ ਮਾਤਾ ਗੁਜਰੀ ਕੌਰ ਜੀ, ਬਾਬਾ ਮੋਤੀ ਰਾਮ ਮਹਿਰਾ ਜੀ, ਦੀਵਾਨ ਟੋਡਰ ਮੱਲ ਜੀ ਅਤੇ ਅਤੇ ਸਮੂਹ ਸਿੰਘਾਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਪ੍ਰਕਾਸ਼ ਕੁਟੀਆ ਪਿੰਡ ਮਹੋਲੀ ਖੁਰਦ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜੇ ਨਗਰ ਕੀਰਤਨ 'ਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ | ਇਹ ਨਗਰ ਕੀਰਤਨ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ (ਲੋਹਟਬੱਦੀ) ਪਹੁੰਚਣ 'ਤੇ ਬਾਬਾ ਵਿਸਾਖਾ ਸਿੰਘ ਪੁਲ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ | ਇਸ ਮੌਕੇ ਬਾਬਾ ਅਵਤਾਰ ਸਿੰਘ ਜੀ ਮੁੱਖ ਸੇਵਾਦਾਰ ਪ੍ਰਕਾਸ਼ ਕੁਟੀਆ ਮਹੋਲੀ ਖੁਰਦ, ਜਥੇਦਾਰ ਭਾਈ ਕੁਲਵੰਤ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਰਣਜੀਤ ਸਿੰਘ ਫੌਜੀ, ਕਾਮਰੇਡ ਕਰਤਾਰ ਸਿੰਘ, ਭਾਈ ਕੁਲਵੰਤ ਸਿੰਘ ਕੋਟਦੁੱਨਾ, ਭਾਈ ਰਜਿੰਦਰ ਸਿੰਘ ਭੂੰਦੜੀ, ਭਾਈ ਬਲਵੀਰ ਸਿੰਘ ਚੋਮੋ, ਭਾਈ ਹਰਪ੍ਰੀਤ ਸਿੰਘ, ਭਾਈ ਸੁਰਿੰਦਰ ਸਿੰਘ ਲਾਡੀ, ਭਾਈ ਮਨਜਿੰਦਰ ਸਿੰਘ ਚੋਮੋ, ਭਾਈ ਗੁਰਵਿੰਦਰ ਸਿੰਘ ਖੇੜੀ, ਸਿਵਜੋਤ ਸਿੰਘ, ਪ੍ਰਭਦੀਪ ਸਿੰਘ ਮਹੋਲੀ, ਡਾਕਟਰ ਜਰਨੈਲ ਸਿੰਘ ਬੁਢਲਾਡਾ ਆਦਿ ਨੇ ਹਾਜ਼ਰ ਸਨ |