19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਦਾਣਾ ਮੰਡੀ ਰਾਏਕੋਟ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ 3 ਰੋਜ਼ਾ ਗੁਰੂ ਦੇ ਲੰਗਰ ਸਮਾਪਤ

Ad Position 21
No active advertisement
ਅਜੀਤ ਡੈਸਕ 30-12-2025
ਰਾਏਕੋਟ, 29 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਭਗਤ ਨਾਮਦੇਵ ਜੀ, ਆੜ੍ਹਤੀਆਂ ਐਸੋਸੀਏਸ਼ਨ, ਅਕਾਊਟੈਂਟ ਯੂਨੀਅਨ, ਅਨਾਜ ਮੰਡੀ ਮਜ਼ਦੂਰ ਯੂਨੀਅਨ, ਮਾਰਕੀਟ ਕਮੇਟੀ ਰਾਏਕੋਟ, ਸਮੂਹ ਦੁਕਾਨਦਾਰ ਮਲੇਰਕੋਟਲਾ ਰੋਡ ਅਤੇ ਵਿਸ਼ਵਕਰਮਾ ਟੈਂਪੂ ਯੂਨੀਅਨ ਵਲੋਂ ਦਾਣਾ ਮੰਡੀ ਰਾਏਕੋਟ ਦੇ ਮੁੱਖ ਗੇਟ 'ਤੇ ਲਗਾਏ 3 ਰੋਜ਼ਾ ਗੁਰੂ ਦੇ ਲੰਗਰਾਂ ਦੀ ਸਮਾਪਤੀ ਹੋਈ | ਜਾਣਕਾਰੀ ਦਿੰਦਿਆਂ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲੀਪ ਸਿੰਘ ਛਿੱਬਰ ਤੇ ਅਕਾਊਟੈਂਟ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ ਲੋਹਟਬੱਦੀ ਨੇ ਦੱਸਿਆ ਕਿ 26, 27 ਤੇ 28 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਲਗਾਏ ਲੰਗਰਾਂ ਦੇ ਅਖ਼ੀਰਲੇ ਦਿਨ ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਸੁਦਰਸ਼ਨ ਜੋਸ਼ੀ ਤੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਵਲੋਂ ਸ਼ਿਰਕਤ ਕੀਤੀ, ਜਿਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖ਼ੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਖੂਨਦਾਨ ਕਰਨ ਵਿਚ ਭਾਰੀ ਉਤਸ਼ਾਹ ਦਿਖਾਇਆ | ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ, ਸਾਬਕਾ ਕੌਂਸਲਰ ਮੁਲਖਰਾਜ ਸਿੰਘ, ਮਾ. ਜਗਦੀਪ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਹਰਬੰਸ ਸਿੰਘ, ਭੋਲਾ ਸਿੰਘ, ਗੁਰਬਖਸ਼ ਸਿੰਘ, ਬਲਜੀਤ ਸਿੰਘ, ਅਭਿਨਾਸ਼ ਗੋਇਲ, ਸਤੀਸ਼ ਕੁਮਾਰ, ਬੂਟਾ ਸਿੰਘ, ਜਸਵੀਰ ਸਿੰਘ, ਗੁਰਮੇਲ ਸਿੰਘ, ਜਰਨੈਲ ਸਿੰਘ, ਸੁਭਾਸ਼ ਵਰਮਾ, ਡਾ.ਨਿਰਭੈ ਸਿੰਘ, ਨੀਰਜ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਪਤੰਗਬਾਜ਼ੀ ਦੇ ਸ਼ੌਕੀਨਾਂ ਤੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੀ ਵਾਰਡਬੰਦੀ ਨੂੰ ਵਿਰੋਧੀਆਂ ਨੇ ਸਿਰੇ ਤੋਂ ਨਕਾਰਿਆ
Ad Position 24