20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਕਾਮਰੇਡ ਭਰਾਵਾਂ ਨੂੰ ਸਦਮਾ, ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 31-12-2025
ਜਗਰਾਉਂ, 30 ਦਸੰਬਰ (ਗੁਰਦੀਪ ਸਿੰਘ ਮਲਕ)-ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਤੇ ਕੌਂਸਲਰ ਰਵਿੰਦਰਪਾਲ ਰਾਜੂ ਕਾਮਰੇਡ ਅਤੇ ਨਗਰ ਕੌਂਸਲ ਜਗਰਾਉਂ ਦੇ ਸਾਬਕਾ ਪ੍ਰਧਾਨ ਜਤਿੰਦਰਪਾਲ ਰਾਣਾ ਦੇ ਮਾਤਾ ਸ੍ਰੀਮਤੀ ਨਿਰਮਲਾ ਦੇਵੀ ਸੁਪਤਨੀ ਸਵ: ਕਾਮਰੇਡ ਪ੍ਰੇਮ ਸ਼ਰਮਾ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ, ਜਿਸ ਦੀ ਜਾਣਕਾਰੀ ਮਿਲਣ 'ਤੇ ਸੈਂਕੜਿਆਂ ਦੀ ਗਿਣਤੀ ਵਿਚ ਇਲਾਕਾ ਨਿਵਾਸੀ, ਵੱਖ-ਵੱਖ ਪਾਰਟੀਆਂ, ਸਮਾਜਸੇਵੀ, ਮੁਲਾਜ਼ਮ ਅਤੇ ਵਪਾਰਕ ਜਥੇਬੰਦੀਆਂ ਦੇ ਆਗੂ ਕਾਮਰੇਡ ਭਰਾਵਾਂ ਨਾਲ ਦੁੱਖ ਸਾਝਾਂ ਕਰਨ ਲਈ ਉਨ੍ਹਾਂ ਦੇ ਨਿਵਾਸ ਪਹੁੰਚੇ | ਇਸ ਦੌਰਾਨ ਬਾਅਦ ਦੁਪਿਹਰ ਮਾਤਾ ਜੀ ਦਾ ਅੰਤਿਮ ਸੰਸਕਾਰ ਸ਼ਹਿਰ ਦੇ ਸ਼ੇਰਪੁਰਾ ਰੋਡ 'ਤੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਮੌਕੇ ਮਾਤਾ ਜੀ ਨੂੰ ਅੰਤਿਮ ਵਿਦਾਇਗੀ ਦੇਣ ਲਈ ਸੈਂਕੜਿਆਂ ਦੀ ਗਿਣਤੀ ਵਿਚ ਪਰਿਵਾਰਕ ਹਮਦਰਦੀ ਸ਼ਾਮਿਲ ਹੋਏ | ਇਸ ਮੌਕੇ ਰਾਜਸੀ ਆਗੂਆਂ ਅਤੇ ਸਮਾਜਸੇਵੀਆਂ ਵਲੋਂ ਮਾਤਾ ਜੀ ਦੀ ਮਿ੍ਤਕ ਦੇਹ 'ਤੇ ਦੋਸ਼ਾਲੇ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਮਾਤਾ ਜੀ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਪੁੱਤਰ ਕੌਂਸਲਰ ਰਵਿੰਦਰਪਾਲ ਰਾਜੂ ਨੇ ਦਿੱਤੀ | ਇਸ ਮੌਕੇ ਸਾਬਕਾ ਮੰਤਰੀ ਭਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਵਿਧਾਇਕ ਨਰੇਸ਼ ਕਟਾਰੀਆ, ਸਾਬਕਾ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ, ਸਾਬਕਾ ਕਾਂਗਰਸ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਪ੍ਰਧਾਨ ਬਿੰਦਰ ਮਨੀਲਾ, ਸੁਖਵਿੰਦਰ ਸਿੰਘ ਸਿੱਧੂ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਪ੍ਰਧਾਨ ਮਨੀ ਗਰਗ, ਰਾਜੇਸ਼ਵਰ ਸਿੰਘ ਸਿੱਧੂ, ਪ੍ਰਧਾਨ ਜੱਟ ਗਰੇਵਾਲ, ਪੱਤਰਕਾਰ ਜਸਬੀਰ ਸੇਤਰਾ, ਵਿਸ਼ਾਲ ਸਿਡਾਨਾ, ਭੁਪਿੰਦਰ ਸਿੰਘ ਮੁਰਲੀ, ਗੋਪਾਲ ਸ਼ਰਮਾ, ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਸਰਪੰਚ ਹਰਦੀਪ ਸਿੰਘ ਲੱਕੀ, ਸਰਪੰਚ ਹਰਦੀਪ ਸਿੰਘ ਅਲੀਗੜ੍ਹ, ਦਵਿੰਦਰਜੀਤ ਸਿੰਘ ਸਿੱਧੂ, ਜਰਨੈਲ ਸਿੰਘ ਲੋਹਟ, ਮੇਸੀ ਸਹੋਤਾ, ਸੁੰਦਰ ਰਾਮਗੜ੍ਹ ਭੁੱਲਰ ਸਮੇਤ ਵੱਡੀ ਗਿਣਤੀ ਵਿਚ ਰਾਜਸੀ ਪਾਰਟੀ ਦੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਦੇ ਮਦਨ ਲਾਲ ਅਰੋੜਾ ਨਵੇਂ ਪ੍ਰਧਾਨ ਚੁਣੇ ਅਗਲੀ ਖ਼ਬਰ ਲੁਧਿਆਣਾ ਨਿਗਰ ਨਿਗਮ ਨਾਲ ਪਿੰਡਾਂ ਨੂੰ ਜੋੜਨ ਦਾ ਫ਼ੈਸਲਾ ਲੈਂਡ ਪੂਲਿੰਗ ਨੀਤੀ ਦਾ ਹੀ ਹਿੱਸਾ-ਈਸੇਵਾਲ/ਗੋਲੂ ਤਲਵੰਡੀ/ਹ...
Ad Position 24