ਜਗਰਾਉਂ, 30 ਦਸੰਬਰ (ਸ.ਰ.)-ਸ਼੍ਰੋਮਣੀ ਅਕਾਲੀ ਦਲ ਵਲੋਂ ਲੰਘੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਜੇਤੂ ਸਣੇ ਸਾਰੇ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਨੇ ਭਵਿੱਖੀ ਰਣਨੀਤੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਤਕੜੇ ਹੋਣ ਦਾ ਸੱਦਾ ਦਿੱਤਾ | ਪਾਰਟੀ ਦੇ ਜਗਰਾਉਂ ਦਫ਼ਤਰ ਵਿਖੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ, ਜਿੱਥੇ ਬਲਾਕ ਸੰਮਤੀ ਚੋਣਾਂ ਲੜਨ ਵਾਲੇ ਸਾਰੇ ਹੀ ਉਮੀਦਵਾਰਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸ੍ਰੀ ਕਲੇਰ ਨੇ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵਫ਼ਾਦਾਰ ਅਤੇ ਸਮਰਪਣ ਭਾਵਨਾ 'ਤੇ ਤਸੱਲੀ ਪ੍ਰਗਟ ਕੀਤੀ | ਇਸ ਮੌਕੇ ਸ੍ਰੀ ਕਲੇਰ ਨੇ ਕਿਹਾ ਕਿ ਲੰਘੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਰਵਾਂ ਸਹਿਯੋਗ ਮਿਲਿਆ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੂਬੇ ਅੰਦਰ ਸ਼ੋਸ਼ਲ ਮੀਡੀਆ ਰਾਹੀਂ ਫੈਲਾਇਆ ਜਾ ਰਿਹਾ ਕੂੜ ਪ੍ਰਚਾਰ ਆਮ ਲੋਕਾਂ ਨੇ ਨਕਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ 'ਚ ਲੋਕ ਪੰਜਾਬ ਦੀ ਖੇਤਰੀ ਪਾਰਟੀ ਨੂੰ ਵੱਡਾ ਸਮਰਥਨ ਦੇ ਕੇ ਕਾਮਯਾਬ ਕਰਨਗੇ | ਇਸ ਮੌਕੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਦਵਿੰਦਰਜੀਤ ਸਿੰਘ ਸਿੱਧੂ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ, ਸਰਕਲ ਮਨਦੀਪ ਸਿੰਘ ਬਿੱਟੂ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਆਈ.ਟੀ. ਵਿੰਗ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਪ੍ਰਧਾਨ ਸਤਨਾਮ ਸਿੰਘ ਬੱਸੂਵਾਲ, ਸਰਪੰਚ ਜਸਵੀਰ ਸਿੰਘ ਦੇਹੜਕਾ, ਭਜਨ ਸਿੰਘ ਦੇਹੜਕਾ, ਪਰਮਜੀਤ ਸਿੰਘ ਪੰਮਾ ਮੀਰਪੁਰ, ਗੁਰਵਿੰਦਰ ਸਿੰਘ ਗਿੰਦੀ ਕੋਟਲੀ, ਬਲਰਾਜ ਸਿੰਘ ਗਰੇਵਾਲ ਲੀਲਾਂ, ਡਾਇਰੈਕਟਰ ਬਲਜੀਤ ਸਿੰਘ ਹਠੂਰ, ਸੁਖਵਿੰਦਰ ਸਿੰਘ ਹਠੂਰ, ਪਰਮਿੰਦਰ ਸਿੰਘ ਹਠੂਰ, ਗੁਰਦੀਪ ਸਿੰਘ ਬੁਜਰਗ, ਗੁਰਦੀਪ ਸਿੰਘ ਗਾਲਿਬ ਖੁਰਦ, ਮਨਦੀਪ ਸਿੰਘ ਸਿੱਧਵਾਂ, ਹਰਦੇਵ ਸਿੰਘ ਸਿੱਧਵਾਂ, ਹਰਵਿੰਦਰ ਸਿੰਘ ਸਿੱਧਵਾਂ, ਤੇਜਿੰਦਰਪਾਲ ਸਿੰਘ ਸਿੱਧਵਾਂ, ਜੱਸੀ ਦੇਹੜਕਾ, ਹਰਮੀਤ ਕੌਰ ਸਿੱਧਵਾਂ ਕਲਾਂ, ਮਨਜੀਤ ਕੌਰ ਦੇਹੜਕਾ, ਕੇਵਲ ਸਿੰਘ ਹਠੂਰ, ਜੋਗਿੰਦਰ ਸਿੰਘ ਮਾਣੂੰਕੇ, ਅਮਰਜੀਤ ਕੌਰ ਦੇਹੜਕਾ, ਗੁਰਪ੍ਰੀਤ ਸਿੰਘ ਬਿੱਟੂ ਲੰਮੇ, ਰਛਪਾਲ ਸਿੰਘ ਰਸੂਲਪੁਰ, ਸੁਖਦੇਵ ਸਿੰਘ ਸੇਖੋਂ ਕਾਉਂਕੇ, ਸੁਰਿੰਦਰ ਸਿੰਘ, ਪਰਮਜੀਤ ਕੌਰ, ਜਸਵੀਰ ਕੌਰ, ਮਨਿੰਦਰ ਕੌਰ ਮਲਕ, ਗੁਰਮੀਤ ਕੌਰ, ਸਤਪਾਲ ਕੌਰ ਲੀਲਾਂ, ਕਰਮਜੀਤ ਕੌਰ ਗਾਲਿਬ ਖੁਰਦ, ਪਰਮਜੀਤ ਕੌਰ ਅਖਾੜਾ, ਹਰਪ੍ਰੀਤ ਕੌਰ ਤਰਫ਼ਕੋਟਲੀ, ਕੁਲਵਿੰਦਰ ਸਿੰਘ, ਪਰਮਜੀਤ ਕੌਰ ਅਖਾੜਾ, ਹਰਜੀਤ ਕੌਰ ਬਾਰਦੇਕੇ, ਚਮਕੌਰ ਸਿੰਘ ਬੁਜ਼ਰਗ, ਮਨਜੀਤ ਸਿੰਘ ਅਗਵਾੜ ਖੁਆਜ਼ਾ ਬਾਜੂ ਆਦਿ ਹਾਜ਼ਰ ਸਨ |